ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ

Tuesday, Jun 03, 2025 - 08:07 AM (IST)

ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ

ਅੰਮ੍ਰਿਤਸਰ (ਬਿਊਰੋ): ਜਿੱਥੇ ਇਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ, ਉਸ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ-ਚੱਪੇ 'ਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇਕ ਵੱਡੀ ਘਟਨਾ ਸਾਹਮਣੇ ਆਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਵਿਚ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਸੰਗਤ ਵੱਲੋਂ ਮੌਕੇ 'ਤੇ ਹੀ ਉਸ ਦੋਸ਼ੀ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਚੰਗੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ADCP-3 ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਵੀ ਤਾਇਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿਚ ਆ ਰਹੀਆਂ ਹਨ। ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਗਤ ਵੱਲੋਂ ਹੀ ਉਸ ਆਰੋਪੀ ਨੂੰ ਕਾਬੂ ਕਰ ਲਿਆ ਗਿਆ ਤੇ ਉਸ ਨਾਲ ਕੁੱਟਮਾਰ ਕੀਤੀ ਗਈ। ਇਸ ਮਗਰੋਂ ਮੁਲਜ਼ਮ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅਸੀਂ ਦੋਸ਼ੀ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੇ ਹਾਂ। ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News