ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

Tuesday, Jan 10, 2023 - 03:47 PM (IST)

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਜਲੰਧਰ (ਮਹੇਸ਼) : ਕਮਿਸ਼ਨਰੇਟ ਪੁਲਸ ਦੀ ਪ੍ਰਤਾਪਪੁਰਾ ਚੌਂਕੀ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਸੁੱਕੀ ਠੰਡ ਝੱਲ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਇਸ ਦੀ ਜਾਣਕਾਰੀ ਪ੍ਰਤਾਪਪੁਰਾ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਦੋਸ਼ੀ ਦੀ ਪਛਾਣ ਪਿੰਡ ਫਤਿਹਪੁਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਚਣ ਦਾ ਜੁਗਾੜ ਲਾਉਣ ਵਾਲਿਓ, ਪੜ੍ਹ ਲਓ ਇਹ ਖ਼ਬਰ

ਬੇਅਦਬੀ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਜਸਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ 'ਚ ਮਹਾਰਾਜ ਜੀ ਦੀ ਬੀੜ ਸਾਹਿਬ ਅੱਗੇ ਰੱਖੇ ਸ਼ਸਤਰਾਂ ਨਾਲ ਗੋਲਕ "ਤੇ ਤੋੜ-ਭੰਨ ਕੀਤੀ ਸੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News