ਸ਼ਰਾਬੀ ਨੇ ਗੁਰਦੁਆਰਾ ਸਾਹਿਬ ''ਚ ਕੀਤੀ ਬੇਅਦਬੀ, ਪਿੰਡ ਵਾਸੀਆਂ ਨੇ ਕੀਤਾ ਪੁਲਸ ਹਵਾਲੇ
Wednesday, Nov 20, 2024 - 12:21 PM (IST)
ਜਗਰਾਓਂ (ਮਾਲਵਾ)- ਇਕ ਸ਼ਰਾਬੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਕੋਠੇ ਖੰਜੂਰਾ ਦੇ ਗ੍ਰੰਥੀ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਬਿਆਨ ਦਰਜ ਕਰਵਾਇਆ ਕਿ ਸੰਗਤ ਦੀ ਹਾਜ਼ਰੀ ਵਿਚ ਹਰਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਕੋਠੇ ਖੰਜੂਰਾ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋਇਆ, ਜੋ ਮੈਨੂੰ ਗਾਲਾਂ ਕੱਢ ਰਿਹਾ ਸੀ। ਉਹ ਸੱਚਖੰਡ ਸਾਹਿਬ ਕੋਲ ਆ ਗਿਆ, ਜਿੱਥੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਬਹੁਤ ਹੀ ਭੱਦੀ ਸ਼ਬਦਾਵਲੀ ਬੋਲਣੀ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ
ਗ੍ਰੰਥੀ ਨੇ ਦੱਸਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ। ਮੈਂ ਉਸ ਨੂੰ ਦਰਬਾਰ ਸਾਹਿਬ ਤੋਂ ਬਾਹਰ ਲੈ ਆਇਆ, ਜਿੱਥੇ ਪਿੰਡ ਦੇ ਹੋਰ ਲੋਕ ਵੀ ਆ ਗਏ। ਅਸੀਂ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਮੁਨਸ਼ੀ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8