ਬੇਅਦਬੀ ਕਾਂਡ : ਗ੍ਰਿਫ਼ਤਾਰ ਕੀਤੇ ਡੇਰਾ ਪ੍ਰੇਮੀਆਂ ਦੇ ਮਾਮਲੇ ''ਚ ''ਸਿੱਟ'' ਨੂੰ ਅਦਾਲਤ ਦਾ ਝਟਕਾ
Saturday, Jul 04, 2020 - 06:30 PM (IST)
ਫਰੀਦਕੋਟ (ਜਗਤਾਰ) : ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿਚ ਮਾਨਯੋਗ ਅਦਾਲਤ ਨੇ ਜਾਂਚ ਕਰ ਰਹੀ ਐੱਸ. ਆਈ. ਟੀ. ਨੂੰ ਝਟਕਾ ਦਿੰਦੇ ਹੋਏ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਪ੍ਰੇਮੀਆਂ ਵਿਚੋਂ ਦੋ ਨੂੰ ਰਿਹਾਅ ਕਰ ਦਿੱਤਾ ਹੈ। ਦਰਅਸਲ ਗ੍ਰਿਫ਼ਤਾਰ ਕੀਤੇ ਗਏ ਸਨੀ ਅਤੇ ਸ਼ਕਤੀ ਸਿੰਘ ਨਾਮ ਦੇ ਦੋ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ, ਇਸ ਦੇ ਚੱਲਦੇ ਹੁਣ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਰੀ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ ਜਦਕਿ ਬਾਕੀ 5 ਡੇਰਾ ਪ੍ਰੇਮੀਆਂ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ : ਬ੍ਰਹਮਪੁਰਾ ਦੇ ਬਿਆਨ ''ਤੇ ਢੀਂਡਸਾ ਨੇ ਵੱਟੀ ਚੁੱਪ
ਦੱਸਣਯੋਗ ਹੈ ਕਿ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਇਨ੍ਹਾਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਮੁਤਾਬਕ ਉਕਤ 7 ਡੇਰਾ ਪ੍ਰੇਮੀਆਂ ਨੂੰ ਪੁਲਸ ਵੱਲੋਂ ਸ਼ਨੀਵਾਰ ਸਵੇਰੇ ਤੜਕੇ ਕਾਰਵਾਈ ਕਰਦਿਆਂ ਫਰੀਦਕੋਟ ਅਤੇ ਕੋਟਕਪੂਰਾ ਇਲਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, ਕਾਲ ਬਣ ਕੇ ਆਈ ਕਾਰ ਨੇ ਵਰ੍ਹਾਇਆ ਕਹਿਰ