ਪੰਜਾਬ 'ਚ ਤੜਕਸਾਰ ਵਾਪਰੀ ਵੱਡੀ ਘਟਨਾ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ
Friday, Jan 31, 2025 - 11:45 AM (IST)
 
            
            ਆਦਮਪੁਰ (ਰਣਦੀਪ)- ਥਾਣਾ ਆਦਮਪੁਰ ਦੇ ਪਿੰਡ ਚੋਮੋ ਵਿਖੇ ਕਰੀਬ ਸਵੇਰੇ ਕਰੀਬ 5.30 ਤੋਂ 6 ਵਜੇ ਵਿਚਕਾਰ ਪਿੰਡ ਦੀ ਕਰੀਬ 57 ਸਾਲਾ ਔਰਤ ਵੱਲੋਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ 'ਤੇ ਹਾਜ਼ਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਇਸ ਘਟਨਾ ਵਾਰੇ ਸੂਚਿਤ ਕੀਤਾ ਗਿਆ। ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ 'ਤੇ ਕਾਬੂ ਕਰ ਆਦਮਪੁਰ ਪੁਲਸ ਨੂੰ ਸੂਚਿਤ ਕਰਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ। ਬੇਅਦਬੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਰਿਕਾਰਡ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, 4 ਫਰਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਗੁਰਮੀਤ ਸ਼ੁਕਲਾ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲੈ ਗਏ। ਜ਼ਿਕਰਯੋਗ ਹੈ ਕਿ ਅਜੇ 3-4 ਦਿਨ ਪਹਿਲਾਂ ਬਾਬਾ ਸਾਹਿਬ ਜੀ ਦੀ ਅੰਮ੍ਰਿਤਸਰ ਵਿਖੇ ਹੋਏ ਬੇਅਦਬੀ ਦਾ ਮਾਮਲਾ ਠੰਡਾ ਨਹੀਂ ਪਿਆ ਸੀ ਅਤੇ ਅੱਜ ਆਦਮਪੁਰ ਦੇ ਪਿੰਡ ਚੋਮੋ ਵਿਚ ਇਕ ਹੋਰ ਮਾਮਲਾ ਹੋਰ ਬੇਅਦਬੀ ਦਾ ਸਾਹਮਣੇ ਆ ਗਿਆ ਜੋ ਚਿੰਤਾ ਦਾ ਵਿਸ਼ਾ ਹੈ। 
ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਹੋਵੋਗੇ ਹੈਰਾਨ, ਵਿਆਹੁਤਾ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            