ਖੰਨਾ ''ਚ ਬੇਅਦਬੀ ਦੀ ਘਟਨਾ ਆਈ ਸਾਹਮਣੇ, ਸੰਗਤਾਂ ''ਚ ਭਾਰੀ ਰੋਸ
Monday, Mar 23, 2026 - 09:47 AM (IST)
ਖੰਨਾ (ਵਿਪਨ) : ਖੰਨਾ 'ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਅਤੇ ਗਲੀ 'ਚ ਖਿਲਾਰ ਦਿੱਤੇ ਗਏ। ਇਹ ਘਟਨਾ ਖੰਨਾ ਦੇ ਸਿੰਘ ਐਵਿਨਿਊ ਦੀ ਗਲੀ ਨੰਬਰ-2 'ਚ ਵਾਪਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਕਾਫੀ ਰੋਹ ਵੇਖਣ ਨੂੰ ਮਿਲਿਆ ਹੈ। ਇਸ ਘਟਨਾ ਦੀ ਇੱਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਇੱਕ ਬੱਚਾ ਗੁਟਕਾ ਸਾਹਿਬ ਦੇ ਅੰਗ ਖਿਲਾਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ : ਮਜੀਠੀਆ
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਹ ਕੋਈ ਸਾਜਿਸ਼ ਜਾਪਦੀ ਹੈ, ਇਸ ਦੀ ਪੂਰਨ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ। ਸਥਾਨਕ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਘਟਨਾ ਨੂੰ ਅੰਜਾਮ ਝੁੱਗੀ-ਝੌਂਪੜੀ ਵਾਲਿਆਂ ਨੇ ਦਿੱਤਾ ਹੈ ਅਤੇ ਇਹ ਨਾਜਾਇਜ਼ ਤੌਰ 'ਤੇ ਇੱਥੇ ਰਹਿ ਰਹੇ ਹਨ। ਨਾ ਤਾਂ ਇਨ੍ਹਾਂ ਕੋਲ ਜ਼ਰੂਰੀ ਕਾਗਜ਼ਾਤ ਹਨ ਅਤੇ ਨਾ ਹੀ ਕੋਈ ਪਛਾਣ ਪੱਤਰ। ਇਨ੍ਹਾਂ ਦੀ ਜਾਂਚ ਕਰ ਇਨ੍ਹਾਂ ਨੂੰ ਇੱਥੋਂ ਕੱਢਣਾ ਚਾਹੀਦਾ ਹੈ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਹੋਣ। ਮੌਕੇ 'ਤੇ ਪੁੱਜੀਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਐੱਸ. ਜੀ. ਪੀ. ਸੀ. ਵੱਲੋਂ ਇਸ ਘਟਨਾ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ : DM ਮੌਤ ਮਾਮਲੇ 'ਚ ਭਾਜਪਾ ਦਾ ਹੱਲਾ-ਬੋਲ, ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਕੱਸੇ ਤੰਜ (ਵੀਡੀਓ)
ਸ਼੍ਰੋਮਣੀ ਅਕਾਲੀ ਦਲ ਦੇ ਖੰਨਾ ਤੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਜਾਦੂ ਨੇ ਕਿਹਾ ਕਿ ਇਸ ਘਟਨਾ ਦੀ ਪੂਰਨ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਪਿੱਛੇ ਜੋ ਵੀ ਜ਼ਿੰਮੇਵਾਰ ਹੈ, ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਨਹੀਂ ਤਾਂ ਸਾਨੂੰ ਇਸ ਘਿਨਾਉਣੇ ਅਪਰਾਧ ਖ਼ਿਲਾਫ਼ ਧਰਨੇ ਦੇਣੇ ਪੈਣਗੇ। ਦੂਜੇ ਪਾਸੇ ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਸੀ ਅਤੇ ਇੱਕ ਸੀ. ਸੀ. ਟੀ. ਵੀ. ਵੀ ਸਾਹਮਣੇ ਆਈ ਹੈ, ਜਿਸ 'ਚ ਇੱਕ ਬੱਚਾ ਗੁਟਕਾ ਸਾਹਿਬ ਦੇ ਅੰਗ ਖਿਲਾਰਦਾ ਨਜ਼ਰ ਆਇਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਇਸ ਘਟਨਾ ਦੇ ਪਿੱਛੇ ਹੋਵੇਗਾ, ਉਸ ਵਿਅਕਤੀ 'ਤੇ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
