ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇੜੇ ਹੋਈ ਬੇਅਦਬੀ!

Saturday, Jul 20, 2024 - 08:16 AM (IST)

ਅੰਮ੍ਰਿਤਸਰ (ਸਰਬਜੀਤ): ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦੀ ਬਜਾਏ ਦਿਨੋਂ-ਦਿਨ ਹੋਰ ਜ਼ਿਆਦਾ ਵੱਧ ਗਿਆ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਲਿਆਰਾ ਦੇ ਪਿੱਛੇ ਆਟਾ ਮੰਡੀ ਵਾਲੀ ਸਾਈਡ ਪੈਂਦੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਇਕ ਬੋਰੀ ਵਿਚ ਬੰਦ ਕਰਕੇ ਰੱਖੀਆਂ ਹੋਈਆਂ ਸਨ ਅਤੇ ਉਸ ਦੀ ਕੋਈ ਸਾਂਭ ਸੰਭਾਲ ਵੀ ਨਹੀਂ ਸੀ ਕੀਤੀ ਜਾ ਰਹੀ। ਇਸ ਸਬੰਧੀ ਜਦੋਂ ਸਿੱਖ ਜਥੇਬੰਦੀਆਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਵੱਲੋਂ ਆਪਣੇ ਕੁਝ ਸਿੰਘਾਂ ਅਤੇ ਪੁਲਸ ਨੂੰ ਲੈ ਕੇ ਦੁਕਾਨ 'ਤੇ ਪਹੁੰਚੇ ਅਤੇ ਦੁਕਾਨ ਦੇ ਅੰਦਰੋਂ ਪੂਰੀ ਤਰ੍ਹਾਂ ਨਾਲ ਜਾਂਚ ਕਰਵਾਈ। 

ਇਹ ਖ਼ਬਰ ਵੀ ਪੜ੍ਹੋ - ਸਟਡੀ ਵੀਜ਼ਾ 'ਤੇ ਕੈਨੇਡਾ ਗਈ ਸੀ ਪੰਜਾਬੀ ਕੁੜੀ, ਤੀਜੇ ਦਿਨ ਹੀ ਵਾਪਰ ਗਿਆ ਭਾਣਾ (ਵੀਡੀਓ)

ਇਸ ਦੌਰਾਨ ਮੌਕੇ ਤੋਂ ਹੀ ਬ੍ਰਿਧ ਅਵਸਥਾ ਦੇ ਵਿਚ ਅਤੇ ਘੱਟੇ ਮਿੱਟੀ ਨਾਲ ਭਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਪ੍ਰਾਪਤ ਹੋਈਆਂ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਸ ਨੂੰ ਇਸ ਦੀ ਦਰਖ਼ਾਸਤ ਦਿੱਤੀ ਗਈ ਹੈ ਤੇ ਦੁਕਾਨਦਾਰ ਦੇ ਉੱਪਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਤਰਲੋਚਨ ਸਿੰਘ ਸੋਹਲ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਦੇ ਬਿਲਕੁਲ ਨੇੜੇ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ 'ਤੇ ਗ਼ੌਰ ਕਰਨ ਦੀ ਜ਼ਰੂਰਤ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਦਰਖ਼ਾਸਤ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਕ ਦੁਕਾਨ ਦੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ, ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚੇ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ, ਉੱਥੇ ਵੱਡੀ ਗਿਣਤੀ ਵਿਚ ਬ੍ਰਿਧ ਅਵਸਥਾ ਅਤੇ ਘੱਟੇ ਨਾਲ ਭਰੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਕਿੰਨੀਆਂ ਪੋਥੀਆਂ ਹਨ, ਉਸ ਦੀ ਗਿਣਤੀ ਕੀਤੀ ਜਾ ਰਹੀ ਹੈ। ਫਿਲਹਾਲ ਦੁਕਾਨਦਾਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News