ਅਕਾਲੀ ਦਲ ਨੇ ਦਿੱਲੀ ਚੋਣਾਂ ਲਈ ਤਿੰਨ ਮੈਂਬਰੀ ਕਮੇਟੀ ਬਣਾਈ
Monday, Jan 06, 2020 - 06:36 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਸੀਟਾਂ ਦੀ ਵੰਡ ਅਤੇ ਚੋਣ ਪ੍ਰਚਾਰ ਸੰਬੰਧੀ ਗੱਲਬਾਤ ਕਰਨ ਲਈ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਸਾਂਸਦ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ ਅਤੇ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼ਾਮਿਲ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਕਮੇਟੀ ਆ ਰਹੀਆਂ ਦਿੱਲੀ ਚੋਣਾਂ ਦੌਰਾਨ ਗਠਜੋੜ ਸਹਿਯੋਗੀਆਂ ਵਿਚਕਾਰ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੀ ਦਿੱਲੀ ਇਕਾਈ ਅਤੇ ਕੇਂਦਰੀ ਲੀਡਰਸ਼ਿਪ ਨਾਲ ਵਿਚਾਰ ਚਰਚਾ ਕਰੇਗੀ।