ਸੁਖਬੀਰ ਵਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਗਠਿਤ

Saturday, Jan 12, 2019 - 09:38 AM (IST)

ਸੁਖਬੀਰ ਵਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਗਠਿਤ

ਚੰਡੀਗੜ੍ਹ(ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ 'ਤੇ ਆਧਾਰਿਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕੀਤਾ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਇਸ ਕਮੇਟੀ ਦੇ ਚੇਅਰਮੈਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵਾਈਸ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।

ਇਸ ਤੋਂ ਇਲਾਵਾ ਪਾਰਟੀ ਦੇ ਹੋਰ 14 ਆਗੂਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਨਰੇਸ਼ ਗੁਜ਼ਰਾਲ, ਪਰਮਿੰਦਰ ਸਿੰਘ ਢੀਂਡਸਾ, ਹੀਰਾ ਸਿੰਘ ਗਾਬੜੀਆ, ਪਵਨ ਕੁਮਾਰ ਟੀਨੂੰ ਤੇ ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ।


author

cherry

Content Editor

Related News