ਕਿਸੇ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਰਾਹੀ

Friday, Mar 30, 2018 - 04:00 PM (IST)

ਕਿਸੇ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਰਾਹੀ

ਤਪਾ ਮੰਡੀ (ਸ਼ਾਮ, ਗਰਗ)—ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਤੋਂ ਨੌਜਵਾਨ ਆਗੂ ਅਤੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਉਗਰ ਸੈਨ ਮੌੜ ਦੀ ਅਗਵਾਈ 'ਚ ਹਲਕੇ ਦੇ ਵਰਕਰਾਂ ਨਾਲ ਜਾਣ–ਪਛਾਣ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ  ਰਾਹੀ ਨੇ ਮੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਰਾਹੀ ਨੇ ਕਿਹਾ ਕਿ ਕਿਸੇ ਵੀ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਕਾਂਗਰਸ ਸਰਕਾਰ ਵੱਲੋਂ ਜਾਰੀ ਕੀਤੇ ਬਜਟ ਨੂੰ ਜਿਥੇ ਉਨ੍ਹਾਂ ਲੋਕ ਮਾਰੂ ਦੱਸਿਆ, ਉਥੇ ਵਿਧਾਨ ਸਭਾ ਅੰਦਰ ਕੀਤੀ ਗਈ ਭੱਦੀ ਸ਼ਬਦਾਵਲੀ ਦੀ ਵਰਤੋਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ।
 ਮੀਟਿੰਗ 'ਚ ਮੌਜੂਦ ਅਕਾਲੀ ਵਰਕਰਾਂ ਵੱਲੋਂ ਪਾਰਟੀ 'ਚ ਉਨ੍ਹਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਉਣ 'ਤੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵਰਕਰ ਦੀ ਅਣਦੇਖੀ ਨਹੀਂ ਕੀਤੀ ਜਾਵੇਗੀ ਬਲਕਿ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਸਮੇਂ ਸੂਬਾ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਸ਼ਾਮ ਲਾਲ ਗੌੜ ਸੀ. ਭਾਜਪਾ ਆਗੂ, ਸ਼੍ਰੋ. ਅ. ਦਲ ਸ਼ਹਿਰੀ ਦੇ ਪ੍ਰਧਾਨ ਉਗਰ ਸੈਨ ਮੋੜ ਸਣੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।


Related News