ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬਰਨਾਲੇ ਤੋਂ ਉਮੀਦਵਾਰ ਦਾ ਐਲਾਨ
Tuesday, Oct 22, 2024 - 03:07 PM (IST)

ਬਰਨਾਲਾ/ਚੰਡੀਗੜ੍ਹ: ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣ ਜਾ ਰਹੀਆਂ ਹਨ। ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚਾਰੋ ਉਮੀਦਵਾਰਾਂ ਦੇ ਐਲਾਨ ਮਗਰੋਂ ਹੁਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੀ 1 ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬਰਨਾਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਮਰਨਜੀਤ ਸਿੰਘ ਮਾਨ ਵੱਲੋਂ ਇੱਥੋਂ ਆਪਣੇ ਦੋਹਤੇ ਗੋਵਿੰਦ ਸਿੰਘ ਸੰਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਗੋਵਿੰਦ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਧਕ ਸਕੱਤਰ ਵੀ ਹਨ। ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਗੋਬਿੰਦ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਿਸਾਨਾਂ ਦੇ ਵਿਰੋਧ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਕਦਮ
ਦੱਸ ਦਈਏ ਕਿ ਗੋਬਿੰਦ ਸਿੰਘ ਸੰਧੂ ਪਿਛਲੇ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਸਿਆਸਤ ਵਿਚ ਸਰਗਰਮ ਰਹੇ ਹਨ। 2022 ਵਿਚ ਸੰਗਰੂਰ ਜ਼ਿਮਨੀ ਚੋਣ ਵਿਚ ਸਿਮਨਰਜੀਤ ਸਿੰਗ ਮਾਨ ਦੀ ਚੋਣ ਮੁਹਿੰਮ ਦੀ ਕਮਾਨ ਵੀ ਗੋਬਿੰਦ ਸਿੰਘ ਸੰਧੂ ਨੇ ਹੀ ਸੰਭਾਲੀ ਸੀ, ਜਿਸ ਵਿਚ ਸਿਮਨਰਜੀਤ ਸਿੰਘ ਮਾਨ ਜੇਤੂ ਰਹੇ ਸਨ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕਾਫ਼ੀ ਸਰਗਰਮ ਸਨ। ਗੋਬਿੰਦ ਸਿੰਘ ਸੰਧੂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਭਰਾ ਕਰਮ ਸਿੰਘ ਦੇ ਵੰਸ਼ ਤੋਂ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8