ਜਥੇਦਾਰ ਤੋਂ ਬਾਅਦ ਹੁਣ ਸੁਖਬੀਰ ਤੇ ਲੌਂਗੋਵਾਲ ਵਲੋਂ ਮਾਨ ਦੇ ਬਿਆਨ ਦੀ ਨਿਖੇਧੀ

Wednesday, Jun 26, 2019 - 05:39 PM (IST)

ਜਥੇਦਾਰ ਤੋਂ ਬਾਅਦ ਹੁਣ ਸੁਖਬੀਰ ਤੇ ਲੌਂਗੋਵਾਲ ਵਲੋਂ ਮਾਨ ਦੇ ਬਿਆਨ ਦੀ ਨਿਖੇਧੀ

ਫਤਿਹਗੜ੍ਹ ਸਾਹਿਬ (ਜਗਦੇਵ)—ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸੰਸਦ 'ਚ ਸ਼ਹੀਦ ਭਗਤ ਸਿੰਘ ਦੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਤੁਲਨਾ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਦਾ ਤਾਂ ਦਿਮਾਗ ਹੀ ਖਰਾਬ ਹੋ ਗਿਆ ਹੈ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਕਿਸੇ ਦੀ ਤੁਲਨਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਨਸ਼ਿਆਂ 'ਤੇ ਕਾਬੂ ਪਾਉਣ ਵਿਚ ਮੁਕੰਮਲ ਤੌਰ 'ਤੇ ਫੇਲ ਹੋ ਕੇ ਰਹਿ ਗਈ ਹੈ, ਜਿਸ ਦੇ ਫਲਸਰੂਪ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਗ੍ਰਿਫਤ 'ਚੋਂ ਨਾ ਨਿਕਲਣ ਕਾਰਣ ਆਪਣੀਆਂ ਜਾਨਾਂ ਤੋਂ ਹੱਥ ਧੋਹ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਜਗਦੀਪ ਸਿੰਘ ਚੀਮਾ, ਹਰਵਿੰਦਰਪਾਲ ਸਿੰਘ ਹਰਪਾਲਪੁਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਿੰਦਰ ਸਿੰਘ ਲਿੱਬੜਾ, ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਹੋਰ ਅਹੁਦੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਹਾਜ਼ਰ ਸਨ।


author

Shyna

Content Editor

Related News