ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, 3 ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
Wednesday, Nov 20, 2024 - 05:49 AM (IST)

ਤਰਨਤਾਰਨ (ਰਮਨ)- ਸ਼੍ਰੋਮਣੀ ਅਕਾਲੀ ਦਲ ਨੂੰ ਇਕ ਵਾਰ ਫ਼ਿਰ ਤੋਂ ਵੱਡਾ ਝਟਕਾ ਲੱਗਾ ਹੈ, ਜਦੋਂ ਤਰਨਤਾਰਨ ਤੋਂ ਪਾਰਟੀ ਦੇ 2 ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਆਗੂ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਇਕ ਚਿੱਠੀ ਲਿਖ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਉਹ ਆਪਣੇ ਨਿੱਜੀ ਕਾਰਨਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਇਕ ਵਾਰ ਆਜ਼ਾਦ ਤੇ 2 ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦੇ ਅਸਤੀਫ਼ੇ ਕਾਰਨ ਤਰਨਤਾਰਨ ਦੀ ਸਿਆਸਤ 'ਚ ਵੱਡਾ ਭੂਚਾਲ ਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਨਾ-ਮਨਜ਼ੂਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e