ਅਕਾਲੀ-ਭਾਜਪਾ ਅਤੇ ਕਾਂਗਰਸ ਕਿਸਾਨੀ ਮੁੱਦਿਆਂ ''ਤੇ ਮਿਲਕੇ ਸਿਆਸਤ ਕਰ ਰਹੇ ਹਨ: ਪਰਮਿੰਦਰ ਢੀਂਡਸਾ
Saturday, Oct 31, 2020 - 10:23 AM (IST)
ਤਪਾ ਮੰਡੀ (ਸ਼ਾਮ,ਗਰਗ): ਅਕਾਲੀ ਦਲ ਡੈਮੋਕਰੇਟਿਕ ਪਾਰਟੀ ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖਜਾਨਾ ਮੰਤਰੀ ਨੇ ਪਿੰਡ ਮਹਿਤਾ ਵਿਖੇ ਇਕ ਸਮਾਜਿਕ ਸਮਾਗਮ 'ਚ ਸ਼ਮੂਲੀਅਤ ਕਰਨ ਉਪਰੰਤ ਚੌਂਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੁੱਕਰਵਾਰ ਸ਼ਾਮ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਖਤਿਆਰ ਕਰ ਰਹੀ ਹੈ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 5 ਸਾਲ ਦੀ ਕੈਦ ਤੇ ਕਰੋੜ ਰੁਪਏ ਜੁਰਮਾਨਾ ਦੀ ਵਿਵਸਥਾ ਕਰਨ ਤੇ ਕਿਹਾ ਕਿ ਇਹ ਕਿਸਾਨਾਂ ਨਾਲ ਸਰਾਸਰ ਧੱਕਾ ਹੈ।
ਇਹ ਵੀ ਪੜ੍ਹੋ: ਸਿੱਖਿਆ ਵਿਭਾਗ ਵਲੋਂ ਅਪਾਹਜ ਕਰਮਚਾਰੀਆਂ ਲਈ ਵੱਡੀ ਰਾਹਤ, ਕੀਤਾ ਇਹ ਐਲਾਨ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਠਾਉਂਦੀ ਆ ਰਹੀ ਹੈ ਪਰ ਜਦੋਂ ਪਰਾਲੀ ਸੜਨ ਦਾ ਸਮਾਂ ਲੰਘ ਜਾਂਦਾ ਹੈ ਉਸ ਸਮੇਂ ਪਰਾਲੀ ਨੂੰ ਸਮੇਟਣ ਦੀ ਕੋਈ ਵੀ ਵਿਧੀ ਨਹੀਂ ਬਣਾਈ ਜਾਂਦੀ। ਉਨ੍ਹਾਂ ਕਿਹਾ ਕਿ ਜਿਹੜੀ ਮਸ਼ੀਨਰੀ ਪਰਾਲੀ ਨੂੰ ਧਰਤੀ 'ਚ ਜਜਬ ਕਰਦੀ ਹੈ ਉਹ ਬਹੁਤ ਮਹਿੰਗੀ ਹੈ ਅਤੇ 50 ਹਾਰਸ਼ ਪਾਵਰ ਦੇ ਟਰੈਕਟਰ ਤੋਂ ਘੱਟ ਉਹ ਮਸ਼ੀਨਰੀ ਚਲਾਈ ਵੀ ਨਹੀਂ ਜਾ ਸਕਦੀ ਇਸ ਲਈ ਇਹ ਆਮ ਕਿਸਾਨਾਂ ਦੇ ਵਸ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਘੱਟੋ-ਘੱਟ 3000 ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਪਰ ਇਹ ਮੁਆਵਜਾ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਦੇ ਰਹੀ ਹੈ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲ ਜਾ ਰਹੀ ਵਿਦਿਆਰਥਣ ਦੀ ਦਰਦਨਾਕ ਹਾਦਸੇ 'ਚ ਮੌਤ
ਕਿਸਾਨਾਂ ਨੂੰ ਡਰਾ ਧਮਕਾ ਕੇ ਪਰਾਲੀ ਨੂੰ ਸਾੜਨ ਦਾ ਮੁੱਦਾ ਹੱਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ ਤੇ ਅਕਾਲੀ-ਭਾਜਪਾ ਅਤੇ ਕਾਂਗਰਸ ਸਿਆਸਤ ਕਰ ਰਹੀ ਹੈ ਅਤੇ ਕਿਸਾਨਾਂ ਦੇ ਭਲੇ ਲਈ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ 'ਚ ਮਿਲੇ ਹੋਏ ਹਨ ਤੇ ਬਾਦਲਾਂ ਦੀ ਟਰਾਂਸਪੋਰਟ ਨੂੰ ਲਾਭ ਦੇਣ ਲਈ ਬੱਸਾਂ ਦੇ ਟੈਕਸ ਮੁਆਫ ਕਰ ਦਿੱਤੇ ਹਨ।ਇਸ ਮੌਕੇ ਮੋਹਨਾ ਸਿੰਘ ਮਹਿਤਾ,ਅਮਰੀਕ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।