ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

Sunday, Aug 09, 2026 - 11:22 AM (IST)

ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਚੰਡੀਗੜ੍ਹ- ਪੰਜਾਬ ਦੀ ਰਾਜਨੀਤੀ 'ਚ ਆਪਣੀ ਪਹਿਲਾਂ ਵਾਲੀ ਪਛਾਣ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਦੋਬਾਰਾ ਗਠਜੋੜ ਸੰਜੀਵਨੀ ਵਾਂਗ ਅਸਰ ਕਰ ਸਕਦਾ ਹੈ। ਰਿਪੋਰਟਾਂ ਮੁਤਾਬਕ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੁੰਦਾ ਹੈ ਤਾਂ ਇਹ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ।

ਪਿਛਲੇ ਇਕ ਦਹਾਕੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵੋਟ ਬੈਂਕ 'ਚ ਭਾਰੀ ਗਿਰਾਵਟ ਆਈ ਹੈ। ਸਾਲ 2025 'ਚ ਅਕਾਲੀ ਦਲ 'ਚ ਉਸ ਸਮੇਂ ਵੱਡੀ ਫੁੱਟ ਪੈ ਗਈ, ਜਦੋਂ ਬਾਗੀ ਧੜੇ ਨੇ 'ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)' ਨਾਂ ਦੀ ਵੱਖਰੀ ਪਾਰਟੀ ਬਣਾ ਲਈ। ਇਸ ਤੋਂ ਇਲਾਵਾ, ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ 'ਵਾਰਿਸ ਪੰਜਾਬ ਦੇ' ਅਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ 'ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)' ਕਾਰਨ ਵੀ 'ਪੰਥਕ' ਵੋਟ ਬੈਂਕ ਵੰਡੀ ਗਈ ਹੈ।

ਇਹ ਵੀ ਪੜ੍ਹੋ: ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ

ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਸਮਰਥਕ ਖੇਤੀਬਾੜੀ ਨਾਲ ਜੁੜਿਆ ਜੱਟ ਸਿੱਖ ਭਾਈਚਾਰਾ ਰਿਹਾ ਹੈ। ਸੱਤਾ ਹੀ ਉਹ ਜ਼ਰੀਆ ਹੈ ਜੋ ਵੱਖ-ਵੱਖ ਧੜਿਆਂ ਨੂੰ ਇਕਜੁੱਟ ਰੱਖ ਸਕਦਾ ਹੈ। ਜੇਕਰ ਵੋਟਰਾਂ ਨੂੰ ਭਾਜਪਾ ਨਾਲ ਗਠਜੋੜ ਦੇ ਜ਼ਰੀਏ 2027 'ਚ ਸੱਤਾ 'ਚ ਵਾਪਸੀ ਦੀ ਕੋਈ ਠੋਸ ਉਮੀਦ ਦਿਸਦੀ ਹੈ ਤਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਧੜੇ ਦੁਆਲੇ ਮੁੜ ਵੋਟਰਾਂ ਦਾ ਇਕਜੁੱਟ ਹੋਣਾ ਸੰਭਵ ਹੋ ਸਕਦਾ ਹੈ।

ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਗਠਜੋੜ ਤੋਂ ਬਿਨਾਂ ਨਾ ਤਾਂ ਭਾਜਪਾ ਅਤੇ ਨਾ ਹੀ ਅਕਾਲੀ ਦਲ ਦਾ ਕੋਈ ਵੀ ਧੜਾ ਇਕੱਲਿਆਂ ਸਰਕਾਰ ਬਣਾਉਣ ਦੀ ਸਥਿਤੀ 'ਚ ਹੈ। ਜੇਕਰ ਇਹ ਪਾਰਟੀਆਂ ਵੱਖ-ਵੱਖ ਚੋਣ ਲੜਦੀਆਂ ਹਨ ਤਾਂ ਇਸ ਦਾ ਸਿੱਧਾ ਫਾਇਦਾ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੂੰ ਮਿਲੇਗਾ। ਇਸ ਲਈ ਅਕਾਲੀ-ਭਾਜਪਾ ਦੀ ਭਾਈਵਾਲੀ ਦੋਵਾਂ ਧੜਿਆਂ ਨੂੰ ਪੰਜਾਬ ਦੀ ਸਿਆਸੀ ਦੌੜ 'ਚ ਵਾਪਸ ਲਿਆ ਸਕਦੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News