ਪੋਲ ਖੋਲ੍ਹ ਰੈਲੀ ਲਈ ਰਵਾਨਾ ਹੋਏ ਅਕਾਲੀ-ਭਾਜਪਾ ਦੇ ਕਾਫਿਲੇ

02/08/2018 9:43:41 AM


ਅਬੋਹਰ (ਸੁਨੀਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਫਾਜ਼ਿਲਕਾ ਵਿਚ ਕੀਤੀ ਗਈ ਪੋਲ ਖੋਲ੍ਹ ਰੈਲੀ 'ਚ ਬੱਲੂਆਣਾ ਵਿਧਾਨ ਸਭਾ ਖੇਤਰ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੀ ਅਗਵਾਈ ਹੇਠ ਸੈਂਕੜਿਆਂ ਵਰਕਰਾਂ ਦਾ ਇਕ ਜਥਾ ਰਵਾਨਾ ਹੋਇਆ। ਇਸ ਮੌਕੇ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਂਦੇ ਹੀ ਸਭ ਤੋਂ ਪਹਿਲਾਂ ਅਕਾਲੀ-ਭਾਜਪਾ ਵਰਕਰਾਂ 'ਤੇ ਰਜਿੰਸ਼ ਕਾਰਨ ਝੂਠੇ ਪਰਚੇ ਦਰਜ ਕਰਵਾਏ ਹਨ। 
ਦੂਜੇ ਪਾਸੇ ਅਬੋਹਰ ਤੋਂ ਸੈਂਕੜਿਆਂ ਵਰਕਰਾਂ ਦਾ ਜਥਾ ਅੱਜ ਸਵੇਰੇ ਅਬੋਹਰ ਵਿਧਾਇਕ ਅਰੁਣ ਨਾਰੰਗ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਟੋਭਾ ਤੋਂ ਰਵਾਨਾ ਹੋਇਆ। ਇਸ ਮੌਕੇ ਅਰੁਣ ਨਾਰੰਗ ਨੇ ਕਿਹਾ ਕਿ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਕਾਂਗਰਸ ਸਰਕਾਰ ਦੀਆਂ ਇਕ ਸਾਲ ਦੀਆਂ ਗਲਤ ਨੀਤੀਆਂ ਤੋਂ ਦੁਖੀ ਲੋਕ ਵਧ-ਚੜ੍ਹ ਕੇ ਇਸ ਰੈਲੀ ਵਿਚ ਸ਼ਾਮਲ ਹੋਏ ਤਾਂ ਕਿ ਕਾਂਗਰਸ ਸਰਕਾਰ ਦਾ ਝੂਠਾ ਚਿਹਰਾ ਸਭ ਦੇ ਸਾਹਮਣੇ ਆ ਸਕੇ।  


Related News