''ਸੇਵਾ ਕੇਂਦਰਾਂ'' ਦੀ ਡੀਲ ਸਬੰਧੀ ਜਾਂਚ ਕਰੇਗੀ ਪੰਜਾਬ ਸਰਕਾਰ
Wednesday, Aug 29, 2018 - 12:27 PM (IST)

ਚੰਡੀਗੜ੍ਹ : ਸੂਬੇ 'ਚ ਸੇਵਾ ਕੇਂਦਰਾਂ ਦੀ ਸਥਾਪਨਾ ਲਈ ਸਾਬਕਾ ਅਕਾਲੀ-ਭਾਜਪਾ ਸਰਕਾਰ ਨੇ ਇਕ ਨਿਜੀ ਫਰਮ ਨਾਲ 1400 ਕਰੋੜ ਰੁਪਏ ਦੇ ਸਮਝੌਤੇ 'ਤੇ ਹਸਤਾਖਰ ਕੀਤੇ ਸਨ, ਜਿਸ ਦੀ ਜਾਂਚ ਹੁਣ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ। ਇਸ ਬਾਰੇ ਬੋਲਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ ਅਤੇ 3 ਮਹੀਨਿਆਂ ਅੰਦਰ ਇਸ ਦੀ ਜਾਂਚ ਕਰਾਉਣਗੇ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਬਾਰੇ ਗੱਲਬਾਤ ਕਰਕੇ ਸੂਬਾ ਸਰਕਾਰ ਨੇ 900 ਕਰੋੜ ਰੁਪਏ ਦੀ ਬੱਚਤ ਕੀਤੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਸਮਝੌਤੇ 'ਚ ਭ੍ਰਿਸ਼ਟਾਚਾਰ ਦੇ ਕਾਰਨ ਸੇਵਾ ਕੇਂਦਰਾਂ ਦਾ ਕੰਮ ਖਤਮ ਕਰ ਦਿੱਤਾ ਗਿਆ ਹੈ।