ਸੁਖਬੀਰ ਸਿੰਘ ਬਾਦਲ ਖ਼ਿਲਾਫ ਲਾਏ ਦੋਸ਼ਾਂ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੇ CM ਮਾਨ ਨੂੰ ਦਿੱਤੀ ਚੁਣੌਤੀ
Friday, Mar 01, 2024 - 08:56 AM (IST)
ਚੰਡੀਗੜ੍ਹ (ਮਨਜੋਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਨ੍ਹਾਂ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਇਹ ਵੀ ਪੜ੍ਹੋ : ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ‘ਸੁੱਖ ਵਿਲਾਸ’ ਹੋਟਲ ਬਾਰੇ ਜੋ ਝੂਠੇ ਦੋਸ਼ ਲਾਏ ਗਏ ਹਨ, ਉਹ ਸਿਰਫ ਤੇ ਸਿਰਫ ਹਰਿਆਣਾ ਪੁਲਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਗਲਤ ਦਰਜ ਕੀਤੀ ਗਈ ਜ਼ੀਰੋ ਐੱਫ. ਆਈ. ਆਰ. ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਲਗਾਏ ਗਏ ਹਨ।
ਇਹ ਵੀ ਪੜ੍ਹੋ : ਅਨੰਤ ਅੰਬਾਨੀ ਨੂੰ ਇਸ ਬੀਮਾਰੀ ਨੇ ਬਣਾਇਆ ਓਵਰ ਵੇਟ, ਨੀਤਾ ਅੰਬਾਨੀ ਨੇ ਸਿਹਤ ਨੂੰ ਲੈ ਕੇ ਦਿੱਤੀ ਜਾਣਕਾਰੀ
ਅਕਾਲੀ ਦਲ ਦੇ ਬੁਲਾਰੇ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਬੇਵੱਸ ਕਿਉਂ ਹਨ ਤੇ ਉਨ੍ਹਾਂ ਨੇ ਲਗਾਏ ਦੋਸ਼ਾਂ ਦੇ ਮਾਮਲੇ ਵਿਚ ਕੇਸ ਦਰਜ ਕਰਨ ਦੇ ਹੁਕਮ ਕਿਉਂ ਨਹੀਂ ਦਿੱਤੇ ? ਕਲੇਰ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜਾਂ ਤਾਂ ਉਹ ਤੁਰੰਤ ਕੇਸ ਦਰਜ ਕਰਨ ਜਾਂ ਫਿਰ ਅਦਾਲਤ ਵਿਚ ਆਪਣੇ ਝੂਠਾਂ ਦਾ ਜਵਾਬ ਦੇਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਕੇਸ ਦੇ ਅਸਲ ਤੱਥਾਂ ਸਮੇਤ ਭਲਕੇ ਪੂਰਾ ਵਿਸਥਾਰਿਤ ਜਵਾਬ ਵੱਖਰੇ ਤੌਰ ’ਤੇ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੋਲੈਸਟ੍ਰੋਲ ਤੇ ਸ਼ੂਗਰ ਸਮੇਤ 100 ਦਵਾਈਆਂ ਹੋਣਗੀਆਂ ਸਸਤੀਆਂ, ਨਵੀਂ ਪੈਕਿੰਗ 'ਤੇ ਹੋਣਗੀਆਂ ਸੋਧੀਆਂ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8