ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਅਕਾਲੀ-ਕਾਂਗਰਸ-ਭਾਜਪਾ ਪ੍ਰੇਸ਼ਾਨ : ਕੇਜਰੀਵਾਲ

11/28/2021 8:05:16 PM

ਚੰਡੀਗੜ੍ਹ (ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਲੜਕੀਆਂ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਦੀ ਪੂਰੇ ਦੇਸ਼ ’ਚ ਚਰਚਾ ਹੋ ਰਹੀ ਹੈ। ਜਿੱਥੇ ਪੰਜਾਬ ਦੀਆਂ ਔਰਤਾਂ ਇਸ ਐਲਾਨ ਤੋਂ ਖੁਸ਼ ਹਨ, ਉਥੇ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂ ਇਸ ਲਈ ਲਗਾਤਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰ ਰਹੇ ਹਨ। ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਪੰਜਾਬ ਦੀਆਂ ਔਰਤਾਂ ਲਈ ਵੀਡੀਓ ਸੰਦੇਸ਼ ਦਿੱਤਾ ਹੈ । ਦਿੱਲੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਲੜਕੀਆਂ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਦੀ ਪੂਰੇ ਦੇਸ਼ ’ਚ ਚਰਚਾ ਹੋ ਰਹੀ ਹੈ । ਜਿੱਥੇ ਪੰਜਾਬ ਦੀਆਂ ਔਰਤਾਂ ਇਸ ਐਲਾਨ ਤੋਂ ਖੁਸ਼ ਹਨ, ਉਥੇ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂ ਇਸ ਲਈ ਲਗਾਤਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰ ਰਹੇ ਹਨ ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਠਿੰਡਾ ’ਚੋਂ ਦੋ ਹੈਂਡ ਗ੍ਰਨੇਡ ਮਿਲਣ ਨਾਲ ਫੈਲੀ ਦਹਿਸ਼ਤ

ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਪੰਜਾਬ ਦੀਆਂ ਔਰਤਾਂ ਲਈ ਵੀਡੀਓ ਸੰਦੇਸ਼ ਦਿੱਤਾ ਹੈ । ਆਪਣੇ ਵੀਡੀਓ ਸੰਦੇਸ਼ ’ਚ ਕੇਜਰੀਵਾਲ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਐਲਾਨ ਨਾਲ ਪੰਜਾਬ ਦੀਆਂ ਮਾਵਾਂ-ਭੈਣਾਂ ’ਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਖੁਸ਼ੀ ਨਾਲ ਇਸ ਦੀ ਤਾਰੀਫ਼ ਕੀਤੀ ਪਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਮਹਿਲਾ ਸਸ਼ਕਤੀਕਰਨ ਦੀ ਇਸ ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਤੋਂ ਪਰੇਸ਼ਾਨੀ ਹੈ । ਉਨ੍ਹਾਂ ਕਿਹਾ ਕਿ ਇਸ ਐਲਾਨ ਤੋਂ ਬਾਅਦ ਅਕਾਲੀ, ਕਾਂਗਰਸ ਅਤੇ ਭਾਜਪਾ ਦੇ ਆਗੂ ਲਗਾਤਾਰ ਮੈਨੂੰ ਗਾਲ੍ਹਾਂ ਕੱਢ ਰਹੇ ਹਨ । ਕਾਂਗਰਸ, ਭਾਜਪਾ ਅਤੇ ਅਕਾਲੀ ਦਲ ’ਤੇ ਲੁੱਟ ਦਾ ਦੋਸ਼ ਲਾਉਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਜਨਤਾ ਦਾ ਪੈਸਾ ਲੁੱਟ ਕੇ ਆਪਣੇ ਘਰ ਭਰੇ । ਇਨ੍ਹਾਂ ਲੀਡਰਾਂ ਨੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ । ਅਸੀਂ ਉਨ੍ਹਾਂ ਦੀ ਲੁੱਟ ਦੇ ਪੈਸੇ ਨੂੰ ਬਚਾਉਂਦੇ ਹਾਂ ਅਤੇ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦਿੰਦੇ ਹਾਂ। ਹਰ ਮਹੀਨੇ 1000 ਰੁਪਏ ਦੇਵਾਂਗੇ।

ਇਹ ਵੀ ਪੜ੍ਹੋ : ਪਰਗਟ ਸਿੰਘ ਦੀ ਚੁਣੌਤੀ ਸਵੀਕਾਰ, ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਲਿਸਟ ਕੀਤੀ ਜਾਰੀ

ਅਕਾਲੀ-ਕਾਂਗਰਸ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਆਪਣੀਆਂ ਮਾਵਾਂ-ਭੈਣਾਂ ਦੇ ਸਸ਼ਕਤੀਕਰਨ ਲਈ ਹਰ ਮਹੀਨੇ 1000 ਰੁਪਏ ਦੇਣ ਨਾਲ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਹੋਵੇਗਾ। ਪੰਜਾਬ ਦਾ ਖਜ਼ਾਨਾ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ’ਚ ਫੈਲੇ ਭ੍ਰਿਸ਼ਟਾਚਾਰ ਅਤੇ ਲੁੱਟ ਕਾਰਨ ਖਾਲੀ ਹੋ ਚੁੱਕਾ ਹੈ । ਅਸੀਂ ਉਸ ਲੁੱਟ ਨੂੰ ਖਤਮ ਕਰਾਂਗੇ ਅਤੇ ਉਸੇ ਪੈਸੇ ਨਾਲ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਸ਼ਕਤਸ਼ਾਲੀ ਬਣਾਵਾਂਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਹੁਣ ਜਦੋਂ ਵੀ ਕਿਸੇ ਗੁਰਦੁਆਰੇ ਜਾਂ ਮੰਦਰ ’ਚ ਜਾਓ ਤਾਂ ਮੇਰੇ ਲਈ ਵੀ ਅਰਦਾਸ ਕਰਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News