ਸ਼੍ਰੋਮਣੀ ਅਕਾਲੀ ਦਲ ਨੇ 22 ਅਕਤੂਬਰ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ
Sunday, Oct 20, 2024 - 09:32 PM (IST)

ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ।
ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਮੌਕੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਬਾਰੇ ਵਿਸਥਾਰ ’ਚ ਚਰਚਾ ਕੀਤੀ ਜਾਵੇਗੀ।
ਇਸ ਤੋਂ ਇਲਾਵਾ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਰਣਨੀਤੀ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ ਤੇ ਮੀਟਿੰਗ ’ਚ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e