ਸ਼੍ਰੋਅਦ ਵੱਲੋਂ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਇਰ, ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਕਰਵਾਉਣ ਦੀ ਕੀਤੀ ਮੰਗ

Thursday, Jul 15, 2021 - 03:22 PM (IST)

ਸ਼੍ਰੋਅਦ ਵੱਲੋਂ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਇਰ, ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਕਰਵਾਉਣ ਦੀ ਕੀਤੀ ਮੰਗ

ਜਲੰਧਰ (ਚਾਵਲਾ) : ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਦਿੱਲੀ ਸਰਕਾਰ ਤੇ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਇਸੇ ਮਹੀਨੇ ਹੀ ਕਰਵਾਈਆਂ ਜਾਣ ਅਤੇ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਧਿਰ ਨਾ ਬਣਨ ਤੇ ਚੋਣਾਂ ਇਸੇ ਮਹੀਨੇ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ। ਇਥੇ ਇਕ ਪ੍ਰੈੱਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕਮੇਟੀ ਦੇ ਜਨਰਲ ਸਕੱਤਰ ਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅਕਾਲੀ ਦਲ ਨੇ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਇਸੇ ਮਹੀਨੇ ਕਰਵਾਉਣ ਲਈ ਦਿੱਲੀ ਸਰਕਾਰ ਤੇ ਦਿੱਲੀ ਗੁਰਦੁਆਰਾ ਚੋਣਾਂ ਡਾਇਰੈਕਟੋਰੇਟ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀ ਹੋਰ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਦੋਹਾਂ ਆਗੂਆਂ ਨੇ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੱਲੋਂ ਹਾਰ ਦੇ ਡਰੋਂ ਚੋਣਾਂ ਅੱਗ ਪਾਉਣ ਲਈ ਰਚੀ ਸਾਜ਼ਿਸ਼ ਬੇਨਕਾਬ ਕੀਤੀ ਤੇ ਦੱਸਿਆ ਕਿ ਗੁਰਦੁਆਰਾ ਸੀਸਗੰਜ ਸਾਹਿਬ ਦੇ ਮਾਮਲੇ ਦੇ ਨਾਂ ’ਤੇ ਇਹ ਦੋਵੇਂ ਆਗੂ 5 ਜੁਲਾਈ ਨੂੰ ਇਕੱਠਿਆਂ ਹੀ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਮਿਲੇ ਅਤੇ 18 ਜੁਲਾਈ ਨੂੰ ਚੋਣਾਂ ਕਰਵਾਉਣ ਤੇ ਚੋਣਾਂ ਅੱਗੇ ਪਾਉਣ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਵੋਟਾਂ ਪੈਣ ਦੀ ਤਰੀਕ ਗੁਰਦੁਅਰਾ ਡਾਇਰੈਕਟੋਰੇਟ ਨੇ ਤੈਅ ਕਰ ਦਿੱਤੀ ਸੀ ਤੇ ਸਬੰਧਤ ਮੰਤਰੀ ਨੇ ਫਾਈਲ ਮੁੱਖ ਮੰਤਰੀ ਦਫਤਰ ਨੂੰ ਵੀ ਭੇਜ ਦਿੱਤੀ ਸੀ।

ਇਹ ਵੀ ਪੜ੍ਹੋ : ਆਈ. ਜੀ. ਪਰਮਾਰ ਦਾ ਵੱਡਾ ਬਿਆਨ, ਬਰਗਾੜੀ ਕਾਂਡ ’ਚੋਂ ਨਹੀਂ ਹਟਾਇਆ ਡੇਰਾ ਮੁੱਖੀ ਦਾ ਨਾਂ

ਮੰਤਰੀ ਨਾਲ ਦੋਹਾਂ ਆਗੂਆਂ ਦੀ ਮੀਟਿੰਗ ਮਗਰੋਂ ਮੁੱਖ ਮੰਤਰੀ ਦਫਤਰ ਨੇ ਫਾਈਲ ਬਿਨਾਂ ਕੋਈ ਟਿੱਪਣੀ ਕੀਤਿਆਂ ਵਾਪਸ ਭੇਜ ਦਿੱਤੀ ਤੇ ਚੋਣਾਂ ਅੱਗੇ ਪਾ ਦਿੱਤੀਆਂ ਗਈਆਂ। ਸਿਰਸਾ ਤੇ ਕਾਲਕਾ ਨੇ ਇਸ ਮਾਮਲੇ ਸਬੰਧੀ ਸਬੂਤ ਵੀ ਮੀਡੀਆ ਸਾਹਮਣੇ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਇਸ 5 ਜੁਲਾਈ ਦੀ ਮੀਟਿੰਗ ਵਿਚ ਹੀ ਦੋਹਾਂ ਆਗੂਆਂ ਨੇ ਆਪ ਸਰਕਾਰ ਨੂੰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੋਰੋਨਾ ਪੀੜਤਾਂ ਲਈ ਐਲਾਨ ਕੀਤੀ ਗਈ ਸਹਾਇਤਾ ਰੋਕਣ ਦੀ ਮੰਗ ਕੀਤੀ। ਇਨ੍ਹਾਂ ਦੀ 5 ਜੁਲਾਈ ਦੀ ਮੀਟਿੰਗ ਮਗਰੋਂ 6 ਅਤੇ 7 ਜੁਲਾਈ ਨੂੰ ਦਿੱਲੀ ਗੁਰਦੁਆਰਾ ਡਾਇਰੈਕਟੋਰੇਟ ਨੇ ਦਿੱਲੀ ਗੁਰਨਾਂ ਵਲੋਂ ਕਮੇਟੀ ਨੂੰ ਨੋਟਿਸ ਭੇਜ ਕੇ ਇਹ ਕੰਮ ਰੋਕਣ ਲਈ ਆਖਿਆ। ਉਨ੍ਹਾਂ ਐਲਾਨ ਕੀਤਾ ਕਿ ਮਨੁੱਖਤਾ ਦੇ ਭਲੇ ਲਈ ਅਜਿਹਾ ਕੋਈ ਵੀ ਪ੍ਰਾਜੈਕਟ ਬੰਦ ਨਹੀਂ ਕੀਤਾ ਜਾਵੇਗਾ ਭਾਵੇਂ ਇਸਦੀ ਜੋ ਵੀ ਕੀਮਤ ਤਾਰਨੀ ਪਵੇ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਸਿਰਸਾ ਨੇ ਕਿਹਾ ਕਿ ਜੇਕਰ ਸਰਨਾ ਤੇ ਜੀ. ਕੇ. ਆਪ ਨਾਲ ਨਹੀਂ ਰਲੇ ਤਾਂ ਫਿਰ ਚੋਣਾਂ ਅੱਗੇ ਪਾਉਣ ’ਤੇ ਆਪ ਦਾ ਵਿਰੋਧ ਕਿਉਂ ਨਹੀਂ ਕਰਦੇ ਅਤੇ ਜੇਕਰ ਐੱਲ. ਜੀ. ਨੇ ਫਾਈਲ ਰੋਕੀ ਹੈ ਤਾਂ ਫਿਰ ਭਾਜਪਾ ਦਾ ਵਿਰੋਧ ਕਿਉਂ ਨਹੀਂ ਕਰਦੇ ਤੇ ਇਨ੍ਹਾਂ ਦੇ ਆਗੂਆਂ ਖਿਲਾਫ ਰੋਸ ਧਰਨੇ ਕਿਉਂ ਨਹੀਂ ਲਾਉਂਦੇ।ਸਿਰਸਾ ਨੇ ਦੱਸਿਆ ਕਿ ਚੋਣਾਂ ਸਬੰਧੀ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ. ਕੇ. ਵਿਚਾਲੇ ਇਹ ਗੁਪਤ ਸਮਝੌਤਾ ਹੋਇਆ ਹੈ ਕਿ ਇਕ ਸੀਟ ਤੇ ਦੋਹਾਂ ਪਾਰਟੀਆਂ ਵਿਚੋਂ ਕਿਸੇ ਇਕ ਉਮੀਦਵਾਰ ਨੂੰ ਹੀ ਪ੍ਰੋਮੋਟ ਕੀਤਾ ਜਾਵੇਗਾ ਤੇ ਦੂਜੇ ਦੇ ਨਾ ਤਾਂ ਪੋਸਟਰ ਛਾਪੇ ਜਾਣਗੇ ਤੇ ਨਾ ਹੀ ਉਸਦਾ ਪ੍ਰਚਾਰ ਕੀਤਾ ਜਾਵੇਗਾ ਸਗੋਂ ਦੋਵੇਂ ਪਾਰਟੀਆਂ ਇਕ ਹੀ ਉਮੀਦਵਾਰ ਵਾਸਤੇ ਜ਼ੋਰ ਲਾਉਣਗੀਆਂ।

ਇਹ ਵੀ ਪੜ੍ਹੋ : 2017 ਦੀਆਂ ਚੋਣਾਂ ’ਚ ਮੋਦੀ ਦੇ ਹੁਕਮਾਂ ’ਤੇ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਨੇ ਕਾਂਗਰਸ ਨੂੰ ਪਾਈਆਂ ਸਨ ਵੋਟਾਂ : ਰਾਘਵ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News