ਪੰਜਾਬ 'ਚ SAD ਦੀ ਸਰਕਾਰ ਬਣਦਿਆਂ ਹਿਮਾਚਲ ਤੋਂ ਪਾਕਿ ਤੱਕ ਦਰਿਆਵਾਂ ਦੇ ਪੱਕੇ ਬੰਨ੍ਹ ਬਣਾਏ ਜਾਣਗੇ: ਸੁਖਬੀਰ ਬਾਦਲ
Wednesday, Aug 27, 2025 - 04:41 PM (IST)

ਝਬਾਲ(ਨਰਿੰਦਰ)-ਵਿਧਾਨ ਸਭਾ ਹਲਕਾ ਤਰਨਤਾਰਨ 'ਚ ਜ਼ਿਮਨੀ ਚੌਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਚੌਣ ਮੁਹਿੰਮ ਦੀ ਅਰੰਭਤਾ ਕਰਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਬੂਥ ਪੱਧਰ 'ਤੇ ਮੀਟਿੰਗਾਂ ਦਾ ਅਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਮੀਆਂਪੁਰ ਵਿਖੇ ਗੁਰਦੁਆਰਾ ਬਾਬਾ ਸ਼ਹੀਦ ਜੀ ਦੇ ਅਸਥਾਨ 'ਤੇ ਵਰਕਰਾਂ ਦੀ ਵੱਡੀ ਮੀਟਿੰਗ 'ਚ ਬੋਲਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਜੋ ਵੀ ਸਹੂਲਤਾਂ ਲੈਣ ਰਹੇ ਹਨ, ਸਭ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹੈ ਜਦ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਇਸ਼ਾਰੇ 'ਤੇ ਪੰਜਾਬ ਨੂੰ ਲੁਟਿਆ ਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਇਹ ਜ਼ਿਮਨੀ ਚੋਣ ਆਉਣ ਵਾਲੀ 2027 ਦੀ ਚੋਣ ਦਾ ਮੁੱਢ ਬਣੇਗੀ। ਉਨ੍ਹਾਂ ਕਿਹਾ ਪੰਜਾਬ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਹਿਮਾਚਲ ਤੋਂ ਪਾਕਿਸਤਾਨ ਤੱਕ ਦਰਿਆਵਾਂ 'ਤੇ ਪੱਕੇ ਬੰਨ੍ਹ ਬਣਾਏ ਜਾਣਗੇ ਤਾਂ ਕਿ ਹਰ ਸਾਲ ਕਿਸਾਨਾਂ ਦੀ ਸਮੇਂ ਮਾਰ ਨਾ ਹੋਵੇ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
ਬਾਦਲ ਨੇ ਕਿਹਾ ਕਿ ਹਰੇਕ ਗਰੀਬ ਪਰਿਵਾਰ ਨੂੰ ਪੱਕੇ ਮਕਾਨ ਬਣਾ ਕੇ ਦੇਣਾ ਮੇਰੀ ਗਰੰਟੀ ਹੈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਲੋਕਾਂ ਨੂੰ ਇਕ-ਇਕ ਵੋਟ ਸ਼੍ਰੋਮਣੀ ਅਕਾਲੀ ਦਲ ਨੂੰ ਪਾਉਣ ਦੀ ਬੇਨਤੀ ਕੀਤੀ।
ਇਹ ਵੀ ਪੜ੍ਹੋ- ਇਨ੍ਹਾਂ 4 ਕਰਮਚਾਰੀਆਂ 'ਤੇ ਵੱਡੀ ਕਾਰਵਾਈ, ਕੀਤੇ ਗਏ ਸਸਪੈਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8