ਅਕਾਲੀ ਦਲ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦੇ 'ਤੇ ਕੀਤੀ ਚਰਚਾ
Wednesday, Oct 23, 2024 - 04:59 AM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਿਛਲੇ ਦਿਨੀਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਦੇਰ ਰਾਤ ਅਕਾਲੀ ਦਲ ਦਾ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ, ਜਿਸ ਵਿਚ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਾਉਣ ਲਈ ਰਾਹਤ ਮੰਗੀ ਗਈ।
ਜਥੇਦਾਰ ਨਾਲ ਮੁਲਾਕਾਤ ਮਗਰੋਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ’ਚ ਵਫਦ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਡੀਆਂ ਸਿੱਖ ਸੰਸਥਾਵਾਂ ’ਤੇ ਵੱਡੇ ਹਮਲੇ ਹੋ ਰਹੇ ਹਨ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ- ਮੰਤਰੀ ਕਟਾਰੂਚੱਕ ਨੇ ਮੰਡੀਆਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਦਿਵਾਇਆ ਭਰੋਸਾ
ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਅਚਾਨਕ ਜ਼ਿਮਨੀ ਚੋਣਾਂ ਦਾ ਐਲਾਨ ਹੋਇਆ ਹੈ, ਜਿਸ ਬਾਬਤ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਹ ਘਰ ਵਿਚ ਬੈਠ ਗਏ ਅਤੇ ਕਿਸੇ ਵੀ ਪ੍ਰੋਗਰਾਮ ਵਿਚ ਹਿੱਸਾ ਨਹੀਂ ਲੈ ਰਹੇ ਪਰ ਪੰਜਾਬ ਵਾਸੀ ਚਾਹੁੰਦੇ ਹਨ ਕਿ ਇਸ ਸਰਕਾਰੀ ਤੰਤਰ ਖਿਲਾਫ ਲੜਿਆ ਜਾਵੇ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e