ਵਿਆਹ ਵਾਲੇ ਘਰ ਪੈ ਗਈਆਂ ਚੀਕਾਂ, ਨੌਜਵਾਨ ਨਾਲ ਵਾਪਰ ਗਈ ਅਣਹੋਣੀ
Sunday, Jan 19, 2025 - 05:41 AM (IST)
ਲੁਧਿਆਣਾ (ਖੁਰਾਣਾ)- ਬਸਤੀ ਜੋਧੇਵਾਲ ਦੇ ਕੈਲਾਸ਼ ਨਗਰ ਇਲਾਕੇ ’ਚ ਵਿਆਹ ਦੇ ਪ੍ਰੋਗਰਾਮ ਦੌਰਾਨ ਡੈਕੋਰੇਸ਼ਨ ਦਾ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਦਰਦਨਾਕ ਖ਼ਬਰ ਪ੍ਰਾਪਤ ਹੋਈ ਹੈ।
ਦੇਖਣ ਵਾਲਿਆਂ ਮੁਤਾਬਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਬਿਜਲੀ ਦੇ ਖੰਬੇ ’ਤੇ ਚੜ੍ਹ ਕੇ ਬਿਜਲੀ ਦੀਆਂ ਲੜੀਆਂ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਮ੍ਰਿਤਕ ਬਿਜਲੀ ਦੀ 11 ਕੇ.ਵੀ. ਲਾਈਨਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਕਤ ਜਾਨਲੇਵਾ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਖੜ੍ਹੇ ਟਰੱਕ 'ਚ ਲੱਗੀ ਅੱਗ, ਸਾਥੀ ਸਣੇ ਜਿਊਂਦਾ ਸੜ ਗਿਆ ਡਰਾਈਵਰ
ਟੈਂਟ ਹਾਊਸ ਤੇ ਡੀ.ਜੇ. ਸੰਚਾਲਕ ਰਿਸ਼ੀ ਕੁਮਾਰ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 8 ਵਜੇ ਹੋਇਆ ਸੀ। ਉਨ੍ਹਾਂ ਦੱਸਿਆ ਕਿ 19 ਸਾਲਾ ਨੇਪਾਲੀ ਨੀਰਜ ਕੁਮਾਰ ਵਿਆਹ ਦੇ ਪ੍ਰੋਗਰਾਮ ’ਚ ਟੈਂਟ ਅਤੇ ਡੈਕੋਰੇਸ਼ਨ ਲਗਾਉਣ ਦਾ ਕੰਮ ਕਰ ਰਿਹਾ ਸੀ।
ਇਲਾਕੇ ’ਚ ਚਰਚਾ ਹੈ ਕਿ ਨੌਜਵਾਨ ਵਲੋਂ ਬਿਜਲੀ ਦੇ ਟਰਾਂਸਫਾਰਮਰ ’ਤੇ ਕਥਿਤ ਤੌਰ ’ਤੇ ਸਿੱਧੀ ਕੁੰਡੀ ਪਾਈ ਜਾ ਰਹੀ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਹੋਇਆ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੇ ਰਿਸ਼ੀ ਕੁਮਾਰ ਤੇ ਹੋਰ ਲੋਕਾਂ ਨੇ ਪੀੜਤ ਨੀਰਜ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ, ਜਿਥੇ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਥਾਣਾ ਬਸਤੀ ਜੋਧੇਵਾਲ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕਰਨ ਲਈ ਮੌਕੇ ’ਤੇ ਮੌਜੂਦ ਲੋਕਾਂ ਦੀ ਬਿਆਨ ਦਰਜ ਕਰਨ ਸਮੇਤ ਮ੍ਰਿਤਕ ਨੀਰਜ ਕੁਮਾਰ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e