ਆਸਟ੍ਰੇਲੀਆ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ ਮੌਤ
Wednesday, Jan 22, 2025 - 05:42 AM (IST)
ਕਾਲਾ ਸੰਘਿਆਂ (ਨਿੱਝਰ)- ਨੌਜਵਾਨਾਂ ਦੀਆਂ ਵਿਦੇਸ਼ਾਂ ਵਿਚ ਇਸ ਤਰ੍ਹਾਂ ਬ੍ਰੇਨ ਹੈਮਰੇਜ ਤੇ ਹਾਰਟ ਅਟੈਕ ਨਾਲ ਹੋ ਰਹੀਆਂ ਮੌਤਾਂ ਬੇਹੱਦ ਚਿੰਤਾ ਦਾ ਵਿਸ਼ਾ ਹਨ। ਇਸੇ ਤਰ੍ਹਾਂ ਬਿਹਤਰ ਭਵਿੱਖ ਅਤੇ ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਸਥਾਨਕ ਨੌਜਵਾਨ ਦੀ ਦਿਮਾਗ ਦੀ ਕਥਿਤ ਨਾੜੀ ਫਟਣ ਨਾਲ ਮੋਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਦੇ ਛੋਟੇ ਭਰਾ ਅਮਨਦੀਪ ਸਿੰਘ ਲਵਲੀ ਨੇ ਦੱਸਿਆ ਕਿ 15 ਵਰ੍ਹਿਆਂ ਤੋਂ ਉਸ ਦਾ ਭਰਾ ਹਰਦੀਪ ਸਿੰਘ ਕਾਲੜਾ (ਸਪੁੱਤਰ ਹਰਭਜਨ ਸਿੰਘ) ਵਿਦੇਸ਼ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ।
ਜਾਣਕਾਰੀ ਮੁਤਾਬਿਕ ਮ੍ਰਿਤਕ ਹਰਦੀਪ ਸਿੰਘ ਨੇ ਆਪਣੇ ਮੋਬਾਈਲ ਤੋਂ ਹਸਤਪਾਲ ਨੂੰ ਫੋਨ ਕੀਤਾ ਅਤੇ ਐਬੂਲੈਂਸ ਉਸ ਨੂੰ ਹਸਪਤਾਲ ਲੈ ਗਈ ਤੇ ਸੀ.ਟੀ. ਸਕੈਨ ਦੌਰਾਨ ਉਸ ਦੇ ਦਿਮਾਗ ਦੀ ਨਾੜੀ ਕਰੈਕ ਪਾਈ ਗਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇਹ ਪਿੰਡ ਲਿਆਂਦੀ ਜਾ ਰਹੀ ਹੈ, ਜਿਸ ਉਪਰੰਤ ਬਾਬਾ ਨੰਦ ਚੰਦ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e