ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ

Monday, Nov 14, 2022 - 12:21 AM (IST)

ਕੈਨੇਡਾ ਤੋਂ ਆਈ ਦੁੱਖਭਰੀ ਖ਼ਬਰ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਕੈਨੇਡਾ ਤੋਂ ਇਕ ਦੁੱਖ਼ ਭਰੀ ਖ਼ਬਰ ਸਾਹਮਣੇ ਆਈ ਹੈ, ਜਿਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੇਰਾ ਅਠਵਾਲ (ਸ਼ਮਸ਼ੇਰ ਸਿੰਘ) ਦੀ ਅਚਾਨਕ ਮੌਤ ਹੋ ਗਈ ਹੈ। ਸ਼ੇਰਾ ਅਠਵਾਲ ਦੀ ਮੌਤ ਦੀ ਖ਼ਬਰ ਜਿਉਂ ਹੀ ਉਸ ਦੇ ਪਰਿਵਾਰ ਨੂੰ ਮਿਲੀ ਤਾਂ ਗੁਰਦਾਸਪੁਰ ਦੇ ਪਿੰਡ ਅਠਵਾਲ ਵਿਖੇ ਪਰਿਵਾਰ ਅਤੇ ਇਲਾਕੇ ਭਰ ’ਚ ਸੋਗ ਦੀ ਲਹਿਰ ਦੌੜ ਗਈ। ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੇ ਇਸ ਤਰ੍ਹਾਂ ਅਚਾਨਕ ਦੁਨੀਆ ਛੱਡ ਜਾਣ ਨਾਲ ਪੂਰਾ ਪਰਿਵਾਰ ਸਹਿਮ ਅਤੇ ਗ਼ਮਗੀਨ ਹੈ।

ਇਹ ਖ਼ਬਰ ਵੀ ਪੜ੍ਹੋ : T20 ਵਰਲਡ ਕੱਪ ’ਚ ਪਾਕਿਸਤਾਨ ਦੀ ਹਾਰ ਮਗਰੋਂ ਮੋਗਾ ’ਚ ਭਿੜੇ ਵਿਦਿਆਰਥੀਆਂ ਦੇ ਦੋ ਗਰੁੱਪ, ਜੰਮ ਕੇ ਹੋਇਆ ਪਥਰਾਅ

ਇਸ ਦੌਰਾਨ ਸ਼ੇਰੇ ਦੇ ਚਾਚੇ ਨੇ ਦੱਸਿਆ ਕਿ ਸ਼ੇਰੇ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਪਿੰਡ ਡੇਢ ਮਹੀਨੇ ਦੀ ਛੁੱਟੀ ਕੱਟ ਕੇ ਉਹ ਵਾਪਸ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਲਈ ਬਹੁਤ ਦੁੱਖਾਂ ਵਾਲਾ ਸਮਾਂ ਹੈ। ਉਸ ਦੀ ਪੋਸਟਮਾਰਟਮ ਦੀ ਰਿਪੋਰਟ ਅਜੇ ਨਹੀਂ ਆਈ ਅਤੇ ਉਸ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਜ਼ਿਕਰਯੋਗ ਹੈ ਕਿ ਸ਼ੇਰਾ ਅਠਵਾਲ ਨੇ ਕੱਬਡੀ ਖੇਡ ’ਚ ਆਪਣੀ ਸ਼ਾਨਦਾਰ ਖੇਡ ਨਾਲ ਵੱਖਰੀ ਪਛਾਣ ਬਣਾ ਲਈ ਸੀ।

ਇਹ ਖ਼ਬਰ ਵੀ ਪੜ੍ਹੋ : ਸਾਊਦੀ ਅਰਬ ’ਚ ਵਾਪਰੇ ਭਿਆਨਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

 


author

Manoj

Content Editor

Related News