ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਦੁਚਿੱਤੀ ''ਚ ਸ਼੍ਰੋਮਣੀ ਅਕਾਲੀ ਦਲ
Sunday, Jun 16, 2024 - 02:02 AM (IST)
ਲੁਧਿਆਣਾ (ਮੁੱਲਾਪੁਰੀ)- ਜਲੰਧਰ ਦੀ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ, ‘ਆਪ’ ਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਨੂੰ ਲੈ ਕੇ ਲਗਭਗ ਪੱਤੇ ਖੋਲ੍ਹ ਦਿੱਤੇ ਹਨ ਅਤੇ ਇਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਪ੍ਰਾਈਵੇਟ ਰਿਹਾਇਸ਼ ਦਾ ਪ੍ਰਬੰਧ ਕਰ ਲਿਆ ਹੈ।
ਇਸ ਸੀਟ ਲਈ ਸ਼੍ਰੋਮਣੀ ਅਕਾਲੀ ਦਲ ਜੋ ਭਾਜਪਾ ਤੋਂ ਇਸ ਵਾਰ ਦੂਰ ਹੈ, ਇਸ ਹਲਕੇ ਤੋਂ ਚੋਣ ਲੜਨ ਦੀ ਦੁਚਿੱਤੀ 'ਚ ਦੱਸੀ ਜਾ ਰਹੀ ਹੈ ਕਿਉਂਕਿ ਇਸ ਹਲਕੇ ’ਚ ਅਕਾਲੀ ਦਲ ਕਦੇ ਵੀ ਚੋਣ ਨਹੀਂ ਜਿੱਤਿਆ। ਜੇਕਰ ਕਦੇ ਜਿੱਤ ਹੋਈ ਹੈ ਤਾਂ ਗੱਠਜੋੜ ਦੀ ਹੋਈ ਸੀ। ਇਸ ਸਥਿਤੀ ਨੂੰ ਦੇਖ ਕੇ ਪਾਰਟੀ ਪ੍ਰਧਾਨ ਨੇ ਚੋਣ ਲੜਾਉਣ ਲਈ ਉਮੀਦਵਾਰ ਦੀ ਭਾਲ ਲਈ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਤੇ ਉਨ੍ਹਾਂ ਦੀ ਟੀਮ ਦੀ ਜ਼ਿੰਮੇਵਾਰੀ ਲਾਈ ਹੈ।
ਇਹ ਵੀ ਪੜ੍ਹੋ- NEET ਪੇਪਰ ਲੀਕ ਮਾਮਲੇ 'ਚ ਵੱਡਾ ਖੁਲਾਸਾ, ਮੁਲਜ਼ਮਾਂ ਨੇ ਕਬੂਲੀ 'ਵਿਚੋਲਿਆਂ' ਨੂੰ 30-30 ਲੱਖ ਰੁਪਏ ਦੇਣ ਦੀ ਗੱਲ
ਜਦੋਂ ਵਡਾਲਾ ਨਾਲ ਜਲੰਧਰ ਦੀ ਚੋਣ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਚੋਣ ਲੜਨੀ ਹੈ ਜਾਂ ਕੌਣ ਉਮੀਦਵਾਰ ਹੋਵੇਗਾ, ਇਸ ਸਬੰਧੀ ਫੈਸਲਾ ਆਪਣੀ ਹਾਈ ਕਮਾਂਡ ਨੂੰ ਦੇ ਦੇਣਗੇ।
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਚੋਣ ਲਈ ਅਕਾਲੀ ਦਲ ਕੋਲ ਹੁਣ ਕੋਈ ਉਮੀਦਵਾਰ ਨਾ ਹੋਣ ’ਤੇ ‘ਆਪ’ ਅਤੇ ਕਾਂਗਰਸ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ. ਨੂੰ ਅਕਾਲੀ ਦਲ ’ਚ ਸ਼ਾਮਲ ਕਰ ਕੇ ਚੋਣ ਲੜਾਈ ਸੀ।
ਹੁਣ ਜਦੋਂਕਿ ਇਸ ਹਲਕੇ ’ਚ ਚੋਣ ਹੋਣ ਜਾ ਰਹੀ ਹੈ ਤਾਂ ਉਥੋਂ ਮਹਿੰਦਰ ਸਿੰਘ ਕੇ.ਪੀ. ਕਾਂਗਰਸ ਪਾਰਟੀ ਵੱਲੋਂ ਵਿਧਾਇਕ ਅਤੇ ਮੰਤਰੀ ਬਣ ਕੇ ਵੱਡੀਆਂ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ ਅਤੇ ਅੱਜ-ਕੱਲ ਅਕਾਲੀ ਦਲ ’ਚ ਵਿਚਰ ਰਹੇ ਹਨ।
ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਯਾਤਰਾ 'ਤੇ ਗਏ ਨੌਜਵਾਨ ਦੀ ਆਕਸੀਜਨ ਦੀ ਘਾਟ ਕਾਰਨ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e