ਸ਼੍ਰੋਮਣੀ ਅਕਾਲੀ ਦਲ ਕਰ ਰਿਹੈ ਰਾਜਸਥਾਨ ਵਿਧਾਨ ਸਭਾ ਚੋਣਾਂ ''ਚ ਕਿਸਮਤ ਅਜਮਾਉਣ ਦੀ ਤਿਆਰੀ

Tuesday, Apr 03, 2018 - 12:21 PM (IST)

ਅਬੋਹਰ — ਸ਼ੋਮਣੀ ਅਕਾਲੀ ਦਲ ਨੇ ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪਣੀ ਕਿਸਮਤ ਅਜਮਾਉਣ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਰਾਜਸਥਾਨ 'ਚ ਪਾਰਟੀ ਦੇ ਇੰਚਾਰਜ ਵਜੋਂ ਨਿਯੁਕਤ ਕੀਤਾ ਹੈ ਤੇ ਮਲੂਕਾ ਇਸ ਸੰਬੰਧੀ ਸੋਮਵਾਰ ਨੂੰ ਹਨੂਮਾਨਗੜ੍ਹ 'ਚ ਗੁਰਦੁਆਰਾ ਸ੍ਰੀ ਸੁੱਖ ਮਹਿਤਾਬ ਸਿੰਘ ਵਿਖੇ ਮੀਟਿੰਗ ਵੀ ਕਰਨਗੇ। 
ਮੀਟਿੰਗ ਦੇ ਆਯੋਜਕਾਂ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਸ਼ੁਰੂ ਕਰਨ ਦੀ ਯੋਜਨਾ 'ਤੇ ਚਰਚਾ ਕੀਤੀ ਜਾਵੇਗੀ ਤੇ ਐੱਸ. ਜੀ. ਪੀ. ਸੀ. ਕੋਲੋਂ ਇਸ ਸੰਬੰਧੀ ਪ੍ਰਤੀਨਿਧਤਾ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਮਲੂਕਾ ਨੂੰ ਕਿਹਾ ਕਿ ਅਜੇ ਤੱਕ ਸੂਬਾ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੀ ਸਿੱੱਖਿਆ ਦੇਣ ਲਈ ਅਧਿਆਪਕਾਂ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ। 
ਇਸ ਮੌਕੇ ਮਲੂਕਾ ਨੇ ਐਲਾਨ ਕੀਤਾ ਕਿ ਪਾਰਟੀ ਰਾਜਸਥਾਨ ਵਿਧਾਨ ਸਭਾ ਚੋਣਾਂ ਲੜੇਗੀ ਤੇ ਉਮੀਦਵਾਰਾਂ ਦੀ ਛੇਤੀ ਤੋਂ ਛੇਤੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਇਕਾਈਆਂ ਦਾ ਗਠਨ ਕਰਨ ਲਈ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਾਜਸਥਾਨ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ ਪਰ ਕਾਂਗਰਸ ਨਾਲ ਕਿਸੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁੱਦੇ ਉਠਾਉਣ ਦਾ ਭਰੋਸਾ ਦਿੱਤਾ।


Related News