ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਮੁਜ਼ਾਹਰਾ

Thursday, Mar 01, 2018 - 05:49 AM (IST)

ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਮੁਜ਼ਾਹਰਾ

ਅਜਨਾਲਾ,  (ਰਮਨਦੀਪ)-   ਅੱਜ ਸਥਾਨਕ ਸ਼ਹਿਰ 'ਚ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਦੀ ਅਗਵਾਈ 'ਚ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਹਰੇਕ ਵਰਗ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਥਿਆ ਲਈ ਸੀ ਪਰ ਸਰਕਾਰ ਬਣਨ ਤੋਂ ਬਾਅਦ ਲੋਕਾਂ ਦਾ ਚੇਤਾ ਭੁਲਾ ਕੇ ਪਹਿਲਾਂ ਮਿਲਦੀਆਂ ਸਹੂਲਤਾਂ ਨੂੰ ਬੰਦ ਕਰ ਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਮੇਤ ਸ਼ਗਨ ਸਕੀਮ 51000 ਰੁਪਏ ਕਰਨ ਤੋਂ ਇਲਾਵਾ ਬਜ਼ੁਰਗ, ਅੰਗਹੀਣ ਅਤੇ ਵਿਧਵਾ ਪੈਨਸ਼ਨਾਂ ਦੀ ਰਾਸ਼ੀ ਨੂੰ ਦੁੱਗਣਾ ਕਰਨ ਦੇ ਕੀਤੇ ਵਾਅਦੇ ਵੀ ਹਵਾ ਹੋ ਗਏ ਹਨ ਅਤੇ ਗਰੀਬਾਂ ਨੂੰ ਕਣਕ ਤੇ ਬਾਦਲ ਸਰਕਾਰ ਸਮੇਂ ਚੱਲਦੀਆਂ ਹੋਰ ਸਕੀਮਾਂ ਨੂੰ ਬੰਦ ਕਰ ਕੇ ਤੇ ਹੁਣ ਪਾਣੀ ਵਾਲੀਆਂ ਸਰਕਾਰੀ ਟੈਂਕੀਆਂ ਦੇ ਬਿਜਲੀ ਕੁਨੈਕਸ਼ਨ ਕੱਟ ਕੇ ਪੰਜਾਬ ਦੇ ਲੋਕਾਂ ਨੂੰ ਗਰਮੀਆਂ ਦਾ ਤੋਹਫਾ ਦਿੱਤਾ ਗਿਆ ਹੈ।
ਇਸ ਮੌਕੇ ਕੌਂਸਲਰ ਬਲਜਿੰਦਰ ਸਿੰਘ ਮਾਹਲ, ਜਸਪਾਲ ਸਿੰਘ ਭੱਟੀ, ਰਸ਼ਪਾਲ ਸਿੰਘ ਕਾਲੀ, ਸਵਰਨ ਸਿੰਘ, ਦਾਰਾ ਸਿੰਘ, ਜਗਤਾਰ ਸਿੰਘ (ਸਾਰੇ ਕੌਂਸਲਰ), ਬੱਬੂ ਮਹਾਜਨ, ਤਲਵਿੰਦਰ ਸਿੰਘ ਰਿੰਕੂ, ਨੰਬਰਦਾਰ ਯੂਨੀਅਨ ਸਮਰਾ ਗਰੁੱਪ ਤਹਿਸੀਲ ਅਜਨਾਲਾ ਦੇ ਪ੍ਰਧਾਨ ਨੰਬਰਦਾਰ ਕੰਵਲਜੀਤ ਸਿੰਘ ਅਜਨਾਲਾ, ਤਲਵਿੰਦਰ ਸਿੰਘ ਰਿੰਕੂ, ਭੋਲੂ ਭੱਖਾ, ਕੁਲਵੰਤ ਸਿੰਘ ਸਰਾਂ, ਸੋਨੂੰ ਦਿਓਲ, ਲਵਪ੍ਰੀਤ ਸਿੰਘ ਹੈਪੀ ਅਜਨਾਲਾ ਆਦਿ ਹਾਜ਼ਰ ਸਨ।


Related News