ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਪੰਜਾਬੀ ਪੁੱਤ, ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਮੌਤ
Wednesday, Feb 12, 2025 - 05:53 AM (IST)
![ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਪੰਜਾਬੀ ਪੁੱਤ, ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਮੌਤ](https://static.jagbani.com/multimedia/2024_11image_17_54_162558794death.jpg)
ਮੁਕੰਦਪੁਰ (ਸੰਜੀਵ, ਸੁਖਜਿੰਦਰ)- ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਜਗਤਾਰ ਸਿੰਘ ਦੀ ਦੁਬਈ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਗਤਾਰ ਸਿੰਘ ਦੇ ਪਿਤਾ ਬਖਸ਼ੀ ਰਾਮ ਸਾਬਕਾ ਮੈਂਬਰ ਪੰਚਾਇਤ ਤੇ ਚਾਚੇ ਓਮ ਪ੍ਰਕਾਸ਼ ਕਾਲਾ ਨੇ ਦੱਸਿਆ ਕਿ ਸਾਡਾ ਲੜਕਾ ਕਰੀਬ 8 ਸਾਲ ਤੋਂ ਦੁਬਈ ਵਿਖੇ ਆਉਂਦਾ-ਜਾਂਦਾ ਸੀ। ਸਾਨੂੰ ਸਵੇਰੇ ਸਾਡੇ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਜਗਤਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਗਤਾਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਰਿਟਾਇਰਡ ASI ਦੇ ਘਰ ਪਵਾਏ ਵੈਣ, ਜਵਾਨ ਪੁੱਤ ਨੇ ਛੱਡੀ ਦੁਨੀਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e