ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼

Sunday, Aug 16, 2026 - 08:04 PM (IST)

ਸੱਦੋਵਾਲ ਵਿਖੇ 30 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਮਹਿਲ ਕਲਾਂ (ਲਕਸ਼ਦੀਪ ਗਿੱਲ): ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਅਧੀਨ ਪੈਂਦੇ ਸੱਦੋਵਾਲ ਵਿਖੇ ਉਸ ਸਮੇਂ ਮਾਤਮ ਛਾ ਗਿਆ, ਜਦੋਂ 30 ਸਾਲਾ ਨੌਜਵਾਨ ਗੁਰਬਖਸ਼ੀਸ਼ ਸਿੰਘ ਮਣੀ ਪੁੱਤਰ ਪਿਆਰਾ ਸਿੰਘ ਨੇ ਕਥਿਤ ਤੌਰ ’ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ—ਪਤਨੀ ਕਰਮਜੀਤ ਕੌਰ, ਮਾਤਾ ਬਲਜੀਤ ਕੌਰ, ਚਾਚਾ ਗੁਰਮੇਲ ਸਿੰਘ, ਹੈਪੀ ਠੇਕੇਦਾਰ, ਜਗਦੀਪ ਸਿੰਘ ਕਾਲਾ ਅਤੇ ਹਾਕਮ ਸਿੰਘ—ਨੇ ਪਿੰਡ ਦੇ ਕੁਝ ਵਿਅਕਤੀਆਂ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਕੁਝ ਵਿਅਕਤੀ ਕਥਿਤ ਤੌਰ ’ਨਸ਼ੇ ਦਾ ਕਾਰੋਬਾਰ ਕਰਦੇ ਹਨ। ਪਰਿਵਾਰਕ ਮੈਂਬਰਾਂ ਮੁਤਾਬਕ,ਪਿੰਡ ਵਿੱਚ ਇੱਕ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿੱਚ ਮ੍ਰਿਤਕ ਗੁਰਬਖਸ਼ੀਸ਼ ਸਿੰਘ ’ਤੇ ਇਲਜ਼ਾਮ ਲਗਾਇਆ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਪਿੰਡ ਦੀ ਪੰਚਾਇਤ ਵਿੱਚ ਗੁਰਬਖਸ਼ੀਸ਼ ਸਿੰਘ ਦੇ ਖ਼ਿਲਾਫ਼ ਇਕੱਠ ਕੀਤਾ ਗਿਆ ਅਤੇ ਮੋਟਰ ਸਾਈਕਲ ਵਾਰਿਸਾਂ ਵੱਲੋਂ ਉਸ ਤੋਂ ਪੰਚਾਇਤ ਘਰ ਵਿੱਚ ਮੁਆਫ਼ੀ ਮੰਗਵਾਉਣ ਦੀ ਗੱਲ ਕਹੀ ਗਈ। ਪਰਿਵਾਰ ਅਨੁਸਾਰ, ਇਹ ਗੱਲ ਗੁਰਬਖਸ਼ੀਸ਼ ਸਿੰਘ ਨੇ ਦਿਲ ’ਤੇ ਲੈ ਲਈ, ਜਿਸ ਤੋਂ ਬਾਅਦ ਉਸ ਨੇ ਆਤਮ ਹੱਤਿਆ ਦਾ ਕਦਮ ਚੁੱਕ ਲਿਆ।

ਦੂਜੇ ਪਾਸੇ, ਜਿਨ੍ਹਾਂ ਵਿਅਕਤੀਆਂ ’ਤੇ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ, ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਮੀਡੀਆ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਕਤ ਵਿਅਕਤੀਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਹੋਇਆ ਸੀ ਅਤੇ ਉਲਟਾ ਉਨ੍ਹਾਂ ਨੂੰ ਫਸਾਉਣ ਲਈ ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਆਪਣੇ ਆਪ ਨੂੰ ਬੇਗੁਨਾਹ ਦੱਸਿਆ। ਇਸ ਸਬੰਧੀ ਪੁਲਸ ਥਾਣਾ ਟੱਲੇਵਾਲ ਦੇ ਏਐਸਆਈ ਹਰਵਿੰਦਰ ਸਿੰਘ ਅਤੇ ਡਿਊਟੀ ਅਫ਼ਸਰ ਰਣਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ 112 ’ਤੇ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਉਨ੍ਹਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਤੇ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਕਰਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਜਾਵੇਗੀ।


author

Anmol Tagra

Content Editor

Related News