ਖੰਨਾ 'ਚ ਭਿਆਨਕ ਹਾਦਸੇ ਦੌਰਾਨ ਕਾਰ ਦੇ ਉੱਡੇ ਪਰਖੱਚੇ, ਵਿੱਚ ਬੈਠੇ ਸਾਧੂ ਦੀ ਮੌਤ

08/17/2023 2:44:23 PM

ਖੰਨਾ (ਵਿਪਨ) : ਖੰਨਾ 'ਚ ਨੈਸ਼ਨਲ ਹਾਈਵੇ 'ਤੇ ਉਸ ਸਮੇਂ ਦਰਦਨਾਕ ਸੜਕ ਹਾਦਸਾ ਵਾਪਰਿਆ, ਜਦੋਂ ਪ੍ਰਿਸਟੀਨ ਮਾਲ ਨੇੜੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ। ਕਾਰ 'ਚ ਸਵਾਰ 5 ਸਾਧੂਆਂ 'ਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਬਾਕੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਧੂ ਪਟਿਆਲਾ ਤੋਂ ਲੁਧਿਆਣਾ ਜਾ ਰਹੇ ਸਨ। ਹਾਦਸੇ 'ਚ ਮਰਨ ਵਾਲੇ ਸਾਧੂ ਦੀ ਪਛਾਣ ਰਾਮਾ ਗਿਰੀ ਵਾਸੀ ਪਟਿਆਲਾ ਵਜੋਂ ਹੋਈ। ਸੜਕ ਹਾਦਸੇ 'ਚ ਜ਼ਖ਼ਮੀ ਹੋਏ ਸਾਧੂ ਅਵਤਾਰ ਨਾਥ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਨੂੰ ਮਿਲਣ ਲਈ ਲੁਧਿਆਣਾ ਜਾ ਰਹੇ ਸੀ ਪਰ ਜਦੋਂ ਉਹ ਖੰਨਾ ਪਹੁੰਚੇ ਤਾਂ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਲੱਗਾ ਕਿ ਕਿਸ ਵਾਹਨ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੇ ਹਾਲਾਤ ਬਾਰੇ CM ਮਾਨ ਨੇ ਦਿੱਤੀ ਜਾਣਕਾਰੀ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)

ਗੱਡੀ ਦੀ ਟੱਕਰ ਕਾਰਨ ਉਨ੍ਹਾਂ ਦੀ ਮਾਰੂਤੀ ਕਾਰ ਤਿੰਨ ਵਾਰ ਗੇੜੀਆਂ ਖਾ ਗਈ। ਰਾਹਗੀਰਾਂ ਨੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਦਾਖ਼ਲ ਕਰਵਾਇਆ। ਕਾਰ ਚਲਾ ਰਹੇ ਗੋਰਾ ਗਿਰੀ ਨੇ ਦੱਸਿਆ ਕਿ ਇਕ ਤੇਜ਼ ਰਫਤਾਰ ਵਾਹਨ ਨੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਦਾ ਉਸ ਨੂੰ ਪਤਾ ਹੀ ਨਹੀਂ ਲੱਗਾ। ਇਹ ਹਾਦਸਾ ਅੱਖ ਦੇ ਝਪਕਣ ਵਾਂਗ ਹੀ ਵਾਪਰਿਆ। ਟੱਕਰ ਮਾਰਨ ਵਾਲਾ ਰੁਕਿਆ ਤੱਕ ਨਹੀਂ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਨੂੰ ਲੋਕਾਂ ਨੇ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਾਇਆ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਬਾਰੇ CM ਮਾਨ ਦਾ ਵੱਡਾ ਬਿਆਨ, ਜਾਣੋ ਮੀਡੀਆ ਨੂੰ ਕੀ ਕਿਹਾ
ਮਾਰੂਤੀ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ
ਉੱਥੇ ਹੀ ਦੂਜੇ ਪਾਸੇ ਸਿਟੀ ਥਾਣਾ 2 ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਮਾਰੂਤੀ ਕਾਰ ਦੇ ਅੱਗੇ ਕੋਈ ਚੀਜ਼ ਆ ਗਈ ਸੀ, ਜਿਸ ਕਾਰਨ ਉਸਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਪਿੱਛੇ ਤੋਂ ਆ ਰਹੀ ਕਾਰ ਮਾਰੂਤੀ ਨਾਲ ਟਕਰਾ ਗਈ। ਹਾਦਸੇ 'ਚ ਇੱਕ ਸਾਧੂ ਦੀ ਮੌਤ ਹੋ ਗਈ। ਬਾਕੀ ਚਾਰ ਜ਼ਖਮੀ ਹਨ। ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕੀਤੀ ਜਾਵੇਗੀ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


 

Babita

This news is Content Editor Babita