''ਮੋਦੀ'' ਸਿਰਫ ਗੱਲਾਂ ਜੋਗੇ, ਕੋਈ ਕੰਮ ਪੂਰਾ ਨਹੀਂ ਕਰਦੇ : ਸਾਧੂ ਸਿੰਘ

01/04/2019 10:04:02 AM

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸਾਧੂ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਰੈਲੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਮੋਦੀ ਸਿਰਫ ਗੱਲਾਂ ਜੋਗੇ ਹੀ ਹਨ ਅਤੇ ਕੋਈ ਵੀ ਕੰਮ ਪੂਰਾ ਨਹੀਂ ਕਰਦੇ। ਉਨ੍ਹਾਂ ਨੇ ਨਰਿੰਦਰ ਮੋਦੀ ਨੂੰ ਇਕ ਅਸਫਲ ਪ੍ਰਧਾਨ ਮੰਤਰੀ ਦੱਸਿਆ ਹੈ। ਸਾਧੂ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹਿੱਤ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਸੁਆਮੀਨਾਥਨ ਰਿਪੋਰਟ ਲਾਗੂ ਕਰਨਾ ਲਾਜ਼ਮੀ ਹੈ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਸੁਆਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣਗੇ। ਸਾਧੂ ਸਿੰਘ ਨੇ ਕਿਹਾ ਕਿ ਦੇਸ਼ 'ਚ ਪਤਾ ਨਹੀਂ ਕਿੰਨੇ ਕਿਸਾਨ ਰੋਜ਼ਾਨਾ ਖੁਦਕੁਸ਼ੀ ਕਰ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਕੁਝ ਵੀ ਨਹੀਂ ਕਰ ਰਹੀ। 
 


Babita

Content Editor

Related News