ਸੜਕਾਂ ''ਤੇ ਉੱਤਰੇ ਕਾਂਗਰਸੀ, ਧਰਮਸੌਤ ਨੇ ਫੂਕਿਆ ਮੋਦੀ ਦਾ ਪੁਤਲਾ

Monday, Jun 25, 2018 - 01:24 PM (IST)

ਸੜਕਾਂ ''ਤੇ ਉੱਤਰੇ ਕਾਂਗਰਸੀ, ਧਰਮਸੌਤ ਨੇ ਫੂਕਿਆ ਮੋਦੀ ਦਾ ਪੁਤਲਾ

ਨਾਭਾ (ਰਾਹੁਲ ਖੁਰਾਣਾ) : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ ਕਾਂਗਰਸੀਆਂ ਵਲੋਂ ਨਾਭਾ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਅਗਵਾਈ ਵਿਚ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤ। ਇਸ ਦੌਰਾਨ ਸੜਕਾਂ 'ਤੇ ਉਤਰੇ ਕਾਂਗਰਸੀਆਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਨਾਭਾ-ਪਟਿਆਲਾ ਮੁੱਖ ਮਾਰਗ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਮੋਦੀ ਸਰਕਾਰ ਨੂੰ ਗਰੀਬਾਂ ਦਾ ਖੂਨ ਚੂਸਣ ਵਾਲੀ ਸਰਕਾਰ ਦੱਸਦੇ ਹੋਏ ਧਰਸਮੌਤ ਨੇ 2019 'ਚ ਭਾਜਪਾ ਨੂੰ ਚੱਲਦਾ ਕਰਨ ਦਾ ਹੋਕਾ ਦਿੱਤਾ। 
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪੈਟਰੋਲ ਤੇ ਡੀਜ਼ਲ ਨੂੰ ਜੀ. ਐੱਸ. ਟੀ. ਦੇ ਦਾਇਰੇ 'ਚ ਲਿਆਉਣ ਦੀ ਮੰਗ ਵੀ ਕੀਤੀ। ਦੱਸਣਯੋਗ ਹੈ ਕਿ ਆਏ ਦਿਨ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ।


Related News