ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ’ਤੇ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
Wednesday, May 17, 2023 - 06:22 PM (IST)
ਚੰਡੀਗੜ੍ਹ (ਹਾਂਡਾ) : ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ। ਧਰਮਸੋਤ ਵਲੋਂ ਹਾਈਕੋਰਟ ਵਿਚ ਆਮਦਨ ਤੋਂ ਵੱਧ ਜਾਇਦਾਦ ਬਨਾਉਣ ਦੇ ਮਾਮਲੇ ਵਿਚ ਜ਼ਮਾਨਤ ਲਗਾਈ ਗਈ ਹੈ। ਇਸ ਤੋਂ ਪਹਿਲਾਂ 5 ਮਾਰਚ ਨੂੰ ਧਰਮਸੋਤ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਜ਼ਿਮਨੀ ਚੋਣ ਤੋਂ ਬਾਅਦ ਜਲੰਧਰ ’ਚ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਏ ਵੱਡੇ ਫ਼ੈਸਲੇ
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਧਰਮਸੋਤ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ’ਤੇ ਅਦਾਲਤ ਨੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਕੀਰਣੇ, ਚਾਵਾਂ ਨਾਲ ਵਿਦੇਸ਼ ਭੇਜੇ ਇਕਲੌਤੇ ਪੁੱਤ ਨੂੰ ਲੈ ਗਈ ਹੋਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani