ਕੈਬਨਿਟ ਮੰਤਰੀ ਧਰਮਸੋਤ ਨੇ ਸਾਧਿਆ ਅਕਾਲੀਆਂ 'ਤੇ ਨਿਸ਼ਾਨਾ

Saturday, Apr 13, 2019 - 05:46 PM (IST)

ਕੈਬਨਿਟ ਮੰਤਰੀ ਧਰਮਸੋਤ ਨੇ ਸਾਧਿਆ ਅਕਾਲੀਆਂ 'ਤੇ ਨਿਸ਼ਾਨਾ

ਜਲੰਧਰ (ਸੋਨੂੰ)— ਮਰਿਯਾਦਾ ਪੁਰਸ਼ੋਤਮ ਰਘੁਕੁਲ ਸ਼੍ਰੋਮਣੀ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਮੌਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਮ ਚੌਕ ਤੋਂ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਰੱਖੇ ਗਏ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਗਿਆ। ਉਥੇ ਹੀ ਉਨ੍ਹਾਂ ਨੇ ਅਕਾਲੀ ਦਲ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਪੋਸਟ ਮ੍ਰੈਟਿਕ ਸਕੀਮ ਦੇ ਪੈਸੇ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਅਕਾਲੀਆਂ ਨੂੰ ਇਸ ਸਬੰਧੀ ਕੁਝ ਬੋਲਣਾ ਨਹੀਂ ਚਾਹੀਦਾ ਕਿਉਂਕਿ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਸ ਨੂੰ ਲੈ ਕੇ ਕੁਝ ਨਹੀਂ ਕੀਤਾ। ਉਥੇ ਹੀ ਜਦੋਂ ਸਾਧੂ ਸਿੰਘ ਨੂੰ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਸੀਟਾਂ ਦਾ ਐਲਾਨ ਨਾ ਹੋਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਉਨਾਂ ਦੀ ਪਾਰਟੀ ਵੱਲੋਂ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।


author

shivani attri

Content Editor

Related News