...ਤੇ ਹੁਣ ਧਰਮਸੋਤ ਨੇ ਵੀ 'ਸਿੱਧੂ' ਖਿਲਾਫ ਕੱਢੀ ਦਿਲੋਂ ਭੜਾਸ

Monday, May 20, 2019 - 04:31 PM (IST)

...ਤੇ ਹੁਣ ਧਰਮਸੋਤ ਨੇ ਵੀ 'ਸਿੱਧੂ' ਖਿਲਾਫ ਕੱਢੀ ਦਿਲੋਂ ਭੜਾਸ

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੰਜਾਬ ਸਰਕਾਰ 'ਚ ਘਮਾਸਾਨ ਲਗਾਤਾਰ ਜਾਰੀ ਹੈ, ਜਿਸ ਕਾਰਨ ਪੰਜਾਬ ਦੇ ਮੰਤਰੀ ਸਿੱਧੂ ਦੇ ਖਿਲਾਫ ਹੋ ਗਏ ਹਨ। ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਸਿੱਧੂ ਖਿਲਾਫ ਦਿਲੀ ਭੜਾਸ ਕੱਢਦਿਆਂ ਕਿਹਾ ਹੈ ਕਿ ਸਿਆਸਤ ਸਿੱਧੂ ਦੇ ਵੱਸ ਦੀ ਗੱਲ ਨਹੀਂ ਹੈ, ਇਸ ਲਈ ਉਸ ਨੂੰ ਕਪਿਲ ਸ਼ਰਮਾ ਦੇ ਸ਼ੋਅ 'ਚ ਬੈਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਜੋੜੇ ਦਾ ਹਰ ਪਾਸਿਓਂ ਵਿਰੋਧ ਹੋ ਰਿਹਾ ਹੈ ਅਤੇ ਇਹ ਜੋੜਾ ਕਿਸੇ ਦਾ ਵੀ ਸਕਾ ਨਹੀਂ ਹੈ।

ਧਰਮਸੋਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਦੋਂ ਅਕਾਲੀ-ਭਾਜਪਾ ਸਰਕਾਰ 'ਚ ਮੰਤਰੀ ਸਨ, ਉਸ ਸਮੇਂ ਵੀ ਆਪਣੀ ਹੀ ਸਰਕਾਰ ਖਿਲਾਫ ਬੋਲਦੇ ਸਨ ਅਤੇ ਕਾਂਗਰਸ 'ਚ ਆ ਕੇ ਵੀ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਦੱਸ ਦੇਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ, ਜਦੋਂ ਕੈਪਟਨ ਦੇ ਹੱਕ 'ਚ ਪੰਜਾਬ ਕਾਂਗਰਸ ਨਿੱਤਰੀ ਹੋਵੇ। ਇਸ ਤੋਂ ਪਹਿਲਾਂ ਵੀ ਸਿੱਧੂ ਵਲੋਂ 'ਕੌਣ ਹੈ ਕੈਪਟਨ' ਬੋਲਣ 'ਤੇ ਉਨ੍ਹਾਂ ਦੀ ਹਰ ਪਾਸਿਓਂ ਨਿਖੇਧੀ ਹੋਈ ਸੀ।


author

Babita

Content Editor

Related News