ਸਿੱਧੂ ਦੇ ਅਸਤੀਫੇ ਮਗਰੋਂ ਜਾਣੋ ਕੀ ਬੋਲੇ ਕਾਂਗਰਸੀ ਨੇਤਾ (ਵੀਡੀਓ)

07/20/2019 3:39:00 PM

ਚੰਡੀਗੜ੍ਹ : ਪੰਜਾਬ ਵਜ਼ਾਰਤ 'ਚੋਂ ਨਵਜੋਤ ਸਿੰਘ ਸਿੱਧੂ ਵਲੋਂ ਅਸਤੀਫਾ ਦੇਣ ਅਤੇ ਕੈਪਟਨ ਵਲੋਂ ਇਸ ਨੂੰ ਮਨਜ਼ੂਰ ਕਰਨ ਨੂੰ ਲੈ ਕੇ ਕਾਂਗਰਸੀ ਨੇਤਾਵਾਂ ਦੇ ਬਿਆਨ ਸਾਹਮਣੇ ਆਏ ਹਨ। ਸਿੱਧੂ ਦੇਅਸਤੀਫੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਧਰਮਸੋਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਕੰਮ ਹੀ ਨਹੀਂ ਕਰਨਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕੰਮ ਨਾ ਕਰਨ ਨਾਲੋਂ ਚੰਗਾ ਅਸਤੀਫਾ ਦੇਣਾ ਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਲੰਬੇ ਸਮੇਂ ਤੱਕ ਉਡੀਕ ਕੀਤੀ ਪਰ ਆਖਰਕਾਰ ਉਨ੍ਹਾਂ ਨੂੰ ਫੈਸਲਾ ਲੈਣਾ ਹੀ ਪਿਆ।

PunjabKesari

ਉੱਥੇ ਹੀ ਦੂਜੇ ਪਾਸੇ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਸਿੱਧੂ ਨੇ ਅਸਤੀਫੇ ਦੇ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਚੈਲੇਂਜ ਨਹੀਂ ਕੀਤਾ ਜਾ ਸਕਦਾ ਹੈ। ਵੇਰਕਾ ਨੇ ਇਹ ਵੀ ਕਿਹਾ ਹੈ ਕਿ ਸਿੱਧੂ ਨੇ ਕੈਬਨਿਟ 'ਚੋਂ ਅਸਤੀਫਾ ਦਿੱਤਾ ਹੈ, ਪਾਰਟੀ ਨਹੀਂ ਛੱਡੀ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ, ਜਿਸ ਨੂੰ ਸ਼ਨੀਵਾਰ ਕੈਪਟਨ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ।


Babita

Content Editor

Related News