ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੇ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ: ਧਰਮਸੋਤ
Friday, Dec 11, 2020 - 05:05 PM (IST)
ਚੰਡੀਗੜ੍ਹ— ਜੰਗਲਾਤ ਮਹਿਕਮੇ 'ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼
ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਹਿਕਮੇ 'ਚ ਸੇਵਾ ਨਿਭਅ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ 'ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
ਸ. ਧਰਮਸੋਤ ਨੇ ਪਲਾਂਟੇਸ਼ਨ ਦੀ ਸਹੀ ਸਫ਼ਲਤਾ ਹਾਸਲ ਕਰਨ ਲਈ ਨਰਸਰੀਆਂ 'ਚ ਥੈਲੀਆਂ ਦੀ ਭਰਾਈ ਅਤੇ ਪਲਾਂਟੇਸ਼ਨ ਲਈ ਟੋਏ ਪੁੱਟਣ ਦਾ ਕੰਮ ਅਗੇਤੇ ਤੌਰ 'ਤੇ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਅਤੇ ਪਾਲਣ ਦੌਰਾਨ ਪੇਸ਼ੇਵਰਾਨਾ ਢੰਗ ਅਪਣਾਇਆ ਜਾਵੇ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਪੰਜ ਫੁੱਟ ਤੋਂ ਵੱਧ ਲੰਬਾਈ ਦੇ ਬੂਟੇ ਲਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਾਤਾਵਰਣ ਸੰਭਾਲ ਅਤੇ ਬੂਟੇ ਲਾਉਣ ਵਰਗੇ ਪਵਿੱਤਰ ਕਾਰਜ ਲਈ ਸੂਬੇ ਦੇ ਨਾਗਰਿਕਾਂ ਨੂੰ ਪ੍ਰੇਰਿਤ ਕਰਕੇ ਸ਼ਮੂਲੀਅਤ ਕਰਾਉਣ 'ਤੇ ਵੀ ਜ਼ੋਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ
ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ, ਵਰਦੀਆਂ ਸਬੰਧੀ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਇਸ ਤੋਂ ਇਲਾਵਾ ਸੂਬੇ ਭਰ 'ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ 'ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ
ਇਸ ਮੀਟਿੰਗ 'ਚ ਸ੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਐੱਮ. ਡੀ. ਜੰਗਲਾਤ ਕਾਰਪੋਰੇਸ਼ਨ, ਸ੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ, ਸ੍ਰੀ ਆਰ. ਕੇ. ਮਿਸ਼ਰਾ ਵਧੀਕ ਪ੍ਰਧਾਨ ਮੁੱਖ ਵਣਪਾਲ ਜੰਗਲੀ ਜੀਵ, ਸ੍ਰੀ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਤੋਂ ਇਲਾਵਾ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਸ੍ਰੀ ਅਮਰੀਕ ਸਿੰਘ, ਸ੍ਰੀ ਬਲਵੀਰ ਸਿੰਘ, ਸ੍ਰੀ ਰਣਜੀਤ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀ ਗੁਰਬਿੰਦਰ ਸਿੰਘ ਅਤੇ ਸ੍ਰੀ ਸ਼ਿਵ ਕੁਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ