ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਝਟਕਾ, ਵਧਿਆ ਰਿਮਾਂਡ
Monday, Jun 13, 2022 - 07:51 PM (IST)
ਚੰਡੀਗੜ੍ਹ : ਜੰਗਲਾਤ ਵਿਭਾਗ 'ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰਿਮਾਂਡ ’ਤੇ ਚੱਲ ਰਹੇ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਧਰਮਸੋਤ ਦੀ ਅੱਜ ਅਦਾਲਤ 'ਚ ਪੇਸ਼ੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 14 ਦਿਨ ਹੋਰ ਵਧਾ ਦਿੱਤਾ ਹੈ। ਦੱਸ ਦੇਈਏ ਕਿ ਧਰਮਸੋਤ ਨਿਆਇਕ ਹਿਰਾਸਤ ਵਿੱਚ ਹੈ, ਜਿਨ੍ਹਾਂ ਦਾ ਅੱਜ ਅਦਾਲਤ ਨੇ ਰਿਮਾਂਡ ਵਧਾ ਦਿੱਤਾ ਹੈ।
ਇਹ ਵੀ ਪੜ੍ਹੋ : ਸੁਲਤਾਨਵਿੰਡ ਗੋਲੀਕਾਂਡ ’ਚ ਆਇਆ ਨਵਾਂ ਮੋੜ, ਥਾਣਾ ਬੀ-ਡਵੀਜ਼ਨ ਦਾ SHO ਮੁਅੱਤਲ
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਲਿਆ ਹੈ। ਇੰਨਾ ਹੀ ਨਹੀਂ, ਧਰਮਸੋਤ ਦੇ ਨਾਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ 'ਤੇ ਵੀ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗੇ ਹਨ। ਦੂਜੇ ਪਾਸੇ ਚੰਨੀ ਸਰਕਾਰ 'ਚ ਮੰਤਰੀ ਰਹਿ ਚੁੱਕੇ ਸੰਗਤ ਸਿੰਘ ਗਿਲਜੀਆਂ ਦੀ ਵੀ ਵਿਜੀਲੈਂਸ ਭਾਲ ਕਰ ਰਹੀ ਹੈ। ਉਨ੍ਹਾਂ 'ਤੇ ਵੀ ਕਰੀਬ ਸਵਾ 6 ਕਰੋੜ ਦੇ ਘਪਲੇ ਦੇ ਦੋਸ਼ ਲੱਗੇ ਹਨ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਓ.ਐੱਸ.ਡੀ. ਰਿਮਾਂਡ 'ਤੇ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਸੁਪਾਰੀ ਦੇ ਕਰਵਾਇਆ ਦੁਬਈ ਤੋਂ ਪਰਤੇ ਪਤੀ ਦਾ ਕਤਲ, ਪਤਨੀ ਸਣੇ 3 ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ