CM ਭਗਵੰਤ ਮਾਨ ਨੂੰ ਸਾਬਕਾ ਮੰਤਰੀ ਧਰਮਸੌਤ ਦਾ ਠੋਕਵਾਂ ਜਵਾਬ, ਕਿਹਾ- ਮੈਂ ਹਰ ਇਨਕੁਆਇਰੀ ਲਈ ਤਿਆਰ

Friday, Apr 15, 2022 - 11:51 AM (IST)

ਚੰਡੀਗੜ੍ਹ (ਕਮਲ)- ਸਕਾਲਰਸ਼ਿਪ ਮਾਮਲੇ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਖ਼ਿਲਾਫ਼ ਦਿੱਤੇ ਬਿਆਨ ’ਤੇ ਧਰਮਸੌਤ ਨੇ ਵੀ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਚ ਜਿਹੜੀ ਮਰਜੀ ਇਨਕੁਆਇਰੀ ਕਰਵਾ ਲਈ ਜਾਵੇ, ਮੈਂ ਉਸ ਲਈ ਤਿਆਰ ਹਾਂ। ਜੇਕਰ ਮੇਰੇ ਵੱਲੋਂ ਇਕ ਪੈਸੇ ਦਾ ਵੀ ਕੋਈ ਘਪਲਾ ਕੀਤਾ ਗਿਆ ਹੋਵੇ ਤਾਂ ਮੈਂ ਸਜ਼ਾ ਭੁਗਤਣ ਲਈ ਤਿਆਰ ਹਾਂ।

ਧਰਮਸੌਤ ਨੇ ਕਿਹਾ ਕਿ ਮੈਂ ਡੰਕੇ ਦੀ ਚੋਟ ’ਤੇ ਕਹਿੰਦਾ ਹਾਂ ਕਿ ਮੇਰੇ ਵੱਲੋਂ 1 ਪੈਸੇ ਦਾ ਵੀ ਘੁਟਾਲਾ ਨਹੀਂ ਕੀਤਾ ਗਿਆ। ਪਹਿਲਾਂ ਵੀ 2 ਸਰਕਾਰਾਂ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰ ਚੁੱਕੀਆਂ ਹਨ। ਪਹਿਲਾਂ ਕੈਪਟਨ ਸਰਕਾਰ ਨੇ ਕਲੀਨ ਚਿੱਟ ਦਿੱਤੀ ਅਤੇ ਮਗਰੋਂ ਚੰਨੀ ਸਰਕਾਰ ਨੇ ਵੀ ਦੋਬਾਰਾ ਮਾਮਲੇ ਦੀ ਇਨਕੁਆਇਰੀ ਕੀਤੀ, ਦੋਵੇਂ ਇਕ ਰੁਪਏ ਦਾ ਘੁਟਾਲਾ ਵੀ ਸਾਬਿਤ ਨਹੀਂ ਕਰ ਸਕੀਆਂ।

ਇਹ ਵੀ ਪੜ੍ਹੋ:  16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਦੇਣਗੇ ਵੱਡੀ ਖ਼ੁਸ਼ਖਬਰੀ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕਿਹਾ ਸੀ ਕਿ ਸੂਬੇ ’ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਅੰਜਾਮ ਦੇਣ ਵਾਲੇ ਲੋਕ ਜਲਦ ਹੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ਇਹ ਬਹੁਤ ਹੀ ਘਿਨੌਣਾ ਅਤੇ ਨਾ ਮੁਆਫ਼ੀਯੋਗ ਅਪਰਾਧ ਹੈ, ਜਿਸ ਕਾਰਨ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸ ਸਰਕਾਰ ਸਮੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲਾ ਹੋਇਆ ਸੀ, ਜਿਸ ’ਚ ਕਈ ਸਿਆਸਤਦਾਨਾਂ ਦੇ ਨਾਂ ਵੀ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਘਪਲੇ ਦਾ ਮੁੱਖ ਦੋਸ਼ੀ ਜੇਲ੍ਹ ’ਚ ਬਿਹਤਰ ਸਹੂਲਤਾਂ ਲਈ ਅਦਾਲਤਾਂ ’ਚ ਅਰਜ਼ੀਆਂ ਦਰਜ ਕਰਦਾ ਹੋਇਆ ਮਿਲੇਗਾ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਜਲੰਧਰ ’ਚ ਯੂਨੀਵਰਸਿਟੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News