ਧਰਮਸੌਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ''ਚ ਰਿਪੋਰਟ ਮੰਗੀ

11/22/2020 5:32:15 PM

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ 'ਚ ਵਿਭਾਗ ਦੇ ਰੁੱਖ ਗ਼ੈਰ-ਕਾਨੂੰਨੀ ਤੌਰ 'ਤੇ ਕੱਟਣ ਅਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ। ਧਰਮਸੌਤ ਨੇ ਇਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ

ਗਲਾਤ ਖੇਤਰ 'ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ 'ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ 'ਚ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਜੰਗਲਾਤ ਮੰਤਰੀ ਨੇ ਕਿਹਾ ਕਿ ਜਾਂਚ ਰਿਪੋਰਟ 'ਚ ਵਿਭਾਗ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਜਾਂ ਕਿਸੇ ਵੀ ਹੋਰ ਵਿਅਕਤੀ ਦਾ ਦੋਸ਼ ਸਾਹਮਣੇ ਆਉਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


Gurminder Singh

Content Editor

Related News