ਧਰਮਸੌਤ ਨੇ ਰਾਜਸਥਾਨ 'ਚ ਚੋਣ ਪ੍ਰਚਾਰ ਦੀ ਸੰਭਾਂਲੀ ਕਮਾਂਡ

12/01/2018 7:21:25 PM

ਚੰਡੀਗੜ੍ਹ/ਰਾਜਸਥਾਨ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵੱਲੋਂ ਰਾਜਸਥਾਨ ਦੇ ਵੱਖ-ਵੱਖ ਹਲਕਿਆਂ ਵਿਚ ਜਿਥੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਸੰਪਰਕ ਸਾਧਿਆ ਜਾ ਰਿਹਾ ਹੈ, ਉਥੇ ਹੀ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਭਰਵੀਆਂ ਰੈਲੀਆਂ ਦੌਰਾਨ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਨਾਲ ਰਾਜਸਥਾਨ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਯਕੀਨੀ ਦਿਖਾਈ ਦੇਣ ਲੱਗ ਪਈ ਹੈ। ਧਰਮਸੌਤ ਵੱਲੋਂ ਕੇਂਦਰ ਦੀ ਮੌਦੀ ਸਰਕਾਰ ਨੂੰ ਆਪਣੇ ਭਾਸ਼ਣਾ ਵਿਚ ਲੰਬੇ ਹੱਥੀਂ ਲਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅੱਜ ਸਦੁਲਪੁਰ, ਤਾਰਾਨਗਰ, ਰਤਨਗੜ, ਸੁਜਾਨਗੜ੍ਹ ਤੇ ਚੁਰੂ ਹਲਕਿਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ। 
ਧਰਮਸੌਤ ਨੇ ਚੁਣਾਵੀ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਜਿਹੜੇ ਵੀ ਦੇਸ਼ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਭਾਜਪਾ ਦੇ ਕਾਰਜਕਾਲ ਦੌਰਾਨ ਜਿਥੇ ਦੇਸ਼ ਦੇ ਵਿਕਾਸ 'ਚ ਖੜੋਤ ਆ ਗਈ ਹੈ, ਉਥੇ ਦੇਸ਼ ਹਰ ਪੱਖੋ-ਪੱਛੜ ਕੇ ਰਹਿ ਗਿਆ ਹੈ। ਧਰਮਸੌਤ ਨੇ ਅੱਗੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ। ਧਰਮਸੌਤ ਨੇ ਦਾਅਵਾ ਕੀਤਾ ਕਿ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਭਾਰੀ ਬਹੁਮਤ ਨਾਲ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।


Related News