ਕਾਂਗਰਸ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ''ਤੇ ਤੋਰਿਆ : ਧਰਮਸੋਤ

Sunday, Jan 13, 2019 - 10:35 AM (IST)

ਕਾਂਗਰਸ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ ''ਤੇ ਤੋਰਿਆ : ਧਰਮਸੋਤ

ਚੰਡੀਗੜ੍ਹ/ਮੋਹਾਲੀ (ਕਮਲ, ਨਿਆਮੀਆਂ) : ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਹੈ ਅਤੇ ਸਰਕਾਰ ਦੀ ਨੀਤੀ ਅਤੇ ਨੀਅਤ ਪੰਜਾਬ ਦਾ ਵਿਕਾਸ ਕਰਨ ਦੀ ਹੈ, ਜਦੋਂ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀ ਨੀਤੀ ਅਤੇ ਨੀਅਤ ਹਮੇਸ਼ਾ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦੀ ਰਹੀ ਹੈ। ਅਕਾਲੀਆਂ ਨੇ ਆਪਣੇ ਹਿੱਤਾਂ ਦੀ ਖਾਤਰ ਪੰਜਾਬ ਨੂੰ ਤਬਾਹ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖੇਡ ਸਟੇਡੀਅਮ ਸੈਕਟਰ-78 ਮੋਹਾਲੀ ਵਿਖੇ ਜ਼ਿਲੇ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਪੰਜਾਬ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਅਤੇ ਸੂਬੇ ਦੀ ਇੰਡਸਟਰੀ ਨੂੰ ਆਪਣੀਆਂ ਨੀਤੀਆਂ ਕਾਰਨ ਬਰਬਾਦ ਕੀਤਾ, ਜਦਕਿ  ਮੌਜੂਦਾ ਕਾਂਗਰਸ ਸਰਕਾਰ ਨੇ ਆਪਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਹੀ ਸੂਬੇ ਨੂੰ ਵਿਕਾਸ ਦੀਆਂ ਲੀਹਾਂ  'ਤੇ ਤੋਰਿਆ, ਜਿਸ ਕਾਰਨ  ਸੂਬੇ 'ਚ 300 ਉਦਯੋਗਿਕ ਯੂਨਿਟ ਨਵੇਂ ਲੱਗੇ  ਅਤੇ ਬੰਦ ਪਏ ਕਈ ਯੂਨਿਟ ਮੁੜ ਚਾਲੂ ਹੋਏ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਢਾਈ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਹੁਣ 5 ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦੇ ਕਰਜ਼ੇ ਵੀ ਮੁਆਫ ਕੀਤੇ ਜਾਣਗੇ।  ਇਸ  ਮੌਕੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਹੈ ਅਤੇ ਇਸ ਵਾਰ ਬਹੁਤ ਸਾਰੀਆਂ ਔਰਤਾਂ ਜਿੱਤੀਆਂ ਹਨ, ਇਸ ਲਈ ਹੁਣ ਉਹ ਪੰਚਾਇਤੀ ਕੰਮ ਖੁਦ ਕਰਨ ਨੂੰ ਤਰਜੀਹ ਦੇਣ। ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 


author

Babita

Content Editor

Related News