ਨਾਭਾ ਪੁੱਜੇ ਕੈਬਿਨਟ ਮੰਤਰੀ ਧਰਮਸੋਤ ਨੇ ਮੋਦੀ ਸਰਕਾਰ ''ਤੇ ਲਾਏ ਰਗੜੇ
Sunday, Jun 28, 2020 - 03:08 PM (IST)
ਨਾਭਾ (ਰਾਹੁਲ) : ਪੰਜਾਬ 'ਚ ਦਿਨੋ-ਦਿਨ ਵੱਧ ਰਹੀ ਕੋਰੋਨਾ ਵਾਇਰਸ ਦੀ ਨਾਮੁਰਾਦ ਬੀਮਾਰੀ ਆਪਣੇ ਪੈਰ ਪਸਾਰ ਰਹੀ ਹੈ। ਇਸ ਮਹਾਮਾਰੀ ਨੂੰ ਦੇਖਦੇ ਹੋਏ ਨਾਭਾ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਦੇ ਨਾਲ ਸਿਵਲ ਹਸਪਤਾਲ. ਨਾਭਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਅਗਵਾਈ 'ਚ ਨਾਭਾ ਦੀ ਐਸ. ਐਮ. ਓ. ਦਲਵੀਰ ਕੌਰ ਨੂੰ ਵੈਂਟੀਲੇਟਰ, ਪੀਪੀ ਕਿਟਸ, ਮਾਸਕ ਗਲੱਬਜ਼ ਅਤੇ ਹੋਰ ਲੋੜੀਂਦਾ ਸਾਮਾਨ ਦਿੱਤਾ ਗਿਆ।
ਇਸ ਮੌਕੇ 'ਤੇ ਸਾਧੂ ਸਿੰਘ ਧਰਮਸੋਤ ਨੇ ਇਸ ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਦੇ ਦੌਰਾਨ ਸਿਵਲ ਹਸਪਤਾਲ 'ਚ ਡਿਊਟੀ ਨਿਭਾ ਰਹੇ ਸਟਾਫ ਨੂੰ ਸਨਮਾਨਿਤ ਕੀਤਾ। ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਦੌਰਾਨ ਰੋਟਰੀ ਕਲੱਬ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ ਨੂੰ ਸਾਮਾਨ ਮੁਹੱਈਆ ਕਰਵਾਇਆ ਜਾਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਬਾਰੇ ਬੋਲਦਿਆਂ ਕਿਹਾ ਕਿ ਚਾਹੇ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾ ਦਿੱਤਾ ਜਾਵੇ, ਇਹ ਫੈਸਲਾ ਪਾਰਟੀ ਹਾਈਕਮਾਨ ਦਾ ਹੈ। ਕੇਂਦਰ ਸਰਕਾਰ ਵੱਲੋਂ ਐਮ. ਐਸ. ਪੀ. ਦੇ ਮੁੱਦੇ 'ਤੇ ਧਰਮਸੋਤ ਨੇ ਕਿਹਾ ਕਿ ਇਹ ਸਾਰੀ ਦੇਣ ਅਕਾਲੀ ਦਲ ਅਤੇ ਮੋਦੀ ਸਰਕਾਰ ਦੀ ਹੈ, ਜੋ ਕਿਸਾਨਾਂ ਨੂੰ ਉਜਾੜਨ 'ਤੇ ਲੱਗੇ ਹੋਏ ਹਨ। ਬਾਜਵਾ ਵੱਲੋਂ ਲਗਾਤਾਰ ਆਪਣੀ ਹੀ ਪਾਰਟੀ ਖਿਲਾਫ ਬੋਲਣ 'ਤੇ ਧਰਮਸੋਤ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ।