ਜ਼ਹਿਰੀਲੀ ਸ਼ਰਾਬ ਮਾਮਲੇ ''ਤੇ ਧਰਮਸੋਤ ਦੀ ਚਿਤਾਵਨੀ, ''ਲੋਕਾਂ ਦੀ ਜਾਨ ਨਾਲ ਖੇਡਣ ਵਾਲੇ ਬਾਜ਼ ਆਉਣ ਨਹੀਂ ਤਾਂ...''

08/05/2020 12:31:53 PM

ਨਾਭਾ (ਰਾਹੁਲ) : ਪੰਜਾਬ 'ਚ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬੜੇ ਸਿੱਧੇ ਅਤੇ ਠੋਕਵੇਂ ਲਫ਼ਜ਼ਾਂ 'ਚ ਚਿਤਾਵਨੀ ਦਿੱਤੀ ਹੈ ਕਿ ਲੋਕਾਂ ਦੀ ਜਾਨ ਨਾਲ ਖੇਡਣ ਵਾਲੇ ਲੋਕ ਬਾਜ਼ ਆ ਜਾਣ, ਨਹੀਂ ਤਾਂ ਲੋਕਾਂ ਦੇ ਕਟਹਿਰੇ 'ਚ ਨੰਗਾ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ। ਨਾਭਾ ਵਿਖੇ ਵੱਖ-ਵੱਖ ਪਿੰਡਾਂ 'ਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਪੁੱਜੇ ਧਰਮਸੋਤ ਨੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੂਰੇ ਸੂਬੇ ਨੂੰ ਜ਼ਹਿਰੀਲਾ ਕੀਤਾ ਹੈ।

ਇਹ ਵੀ ਪੜ੍ਹੋ : ਡਾਕਟਰ, ਪੁਲਸ ਤੇ ਆਸ਼ਾ ਵਰਕਰਾਂ ਦੀ ਕਰਤੂਤ 'ਤੇ ਯਕੀਨ ਨਹੀਂ ਹੋਵੇਗਾ, ਇੰਝ ਤੋਰ ਰੱਖਿਆ ਸੀ 'ਧੰਦਾ'
ਸ਼ਰਾਬ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀ ਆਗੂਆਂ ’ਤੇ ਮੋੜਵਾਂ ਤੇ ਤਿੱਖਾ ਸਿਆਸੀ ਹਮਲਾ ਬੋਲਦਿਆ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ‘‘ਛੱਜ ਤਾਂ ਬੋਲੇ ਛਾਨਣੀ ਕਿਉਂ ਬੋਲੇ’’। ਉਨ੍ਹਾਂ ਸ਼ਰਾਬ ਮਾਮਲੇ 'ਚ ਅਕਾਲੀ ਦਲ ਨੂੰ ਦੱਬ ਕੇ ਘੇਰਿਆ। ਪਿਛੋਕੜ ਦੇ ਵੇਰਵਿਆਂ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਅਕਾਲੀਆਂ ਦੇ ਰਾਜ ਦੌਰਾਨ ਸਾਲ 2012 ਤੇ 2016 'ਚ ਕ੍ਰਮਵਾਰ ਗੁਰਦਾਸਪੁਰ ਤੇ ਬਟਾਲਾ 'ਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ’ਚ ਸੈਂਕੜੇ ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਮਹੀਨਿਆਂ ਤੋਂ ਬੰਦ ਪਏ 'ਜਿੰਮ' ਤੇ 'ਯੋਗਾ ਕੇਂਦਰ' ਖੁੱਲ੍ਹੇ, ਨੌਜਵਾਨਾਂ 'ਚ ਭਾਰੀ ਉਤਸ਼ਾਹ

ਉਨ੍ਹਾਂ ਸਵਾਲ ਕੀਤਾ ਕਿ ਬਟਾਲਾ ਘਟਨਾ ਸਬੰਧੀ ਨਾ ਤਾਂ ਉਸ ਤੱਤਕਾਲੀ ਬਾਦਲ ਸਰਕਾਰ ਨੇ ਉਸ ਵੇਲੇ ਕੋਈ ਮੁਕੱਦਮਾ ਦਰਜ ਕੀਤਾ ਅਤੇ ਨਾ ਹੀ ਮੁੱਖ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ ਸੀ, ਜਦੋਂ ਕਿ ਮੌਜੂਦਾ ਕੈਪਟਨ ਸਰਕਾਰ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਫਿਰ ਵੀ ਅਕਾਲੀ ਆਗੂ ਸਿਆਸੀ ਲਾਹਾ ਲੈਣ ਲਈ ਬਿਨਾਂ ਵਜ੍ਹਾ ਕਾਵਾਂ-ਰੌਲੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਡਵੀਜ਼ਨਲ ਕਮਿਸ਼ਨਰ ਨੂੰ ਮੈਜਿਸਟ੍ਰੇਟੀ ਜਾਂਚ ਕਰਨ ਅਤੇ ਇਕ ਮਹੀਨੇ 'ਚ ਰਿਪੋਰਟ ਦੇਣ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਸੈਰ ਕਰਦੀ ਕੁੜੀ ਦੀ ਪੁਲਸ ਮੁਲਾਜ਼ਮ ਨੇ ਫੜ੍ਹੀ ਬਾਂਹ, ਜ਼ਬਰਨ ਕਾਰ 'ਚ ਬਿਠਾ ਭੱਜਣ ਲੱਗਾ ਤਾਂ...

ਇਸ ਤੋਂ ਇਲਾਵਾ ਮੁੱਖ ਮੰਤਰੀ ਸਾਹਿਬ ਨੇ ਆਬਕਾਰੀ ਤੇ ਕਰ ਮਹਿਕਮੇ ਦੇ 7 ਅਧਿਕਾਰੀਆਂ ਅਤੇ ਇੰਸਪੈਕਟਰਾਂ ਦੇ ਨਾਲ-ਨਾਲ ਪੰਜਾਬ ਪੁਲਸ ਦੇ 2 ਡੀ. ਐਸ. ਪੀਜ਼. ਤੇ 4 ਐਸ. ਐਚ. ਓਜ਼. ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਇੱਕ ਸਵਾਲ ਦੇ ਜਵਾਬ ’ਚ ਕੈਬਨਿਟ ਮੰਤਰੀ ਧਰਮਸੋਤ ਨੇ ਸੁਖਬੀਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੀ ਜਾ ਰਹੀ ਸਿਆਸਤ ਨੂੰ ਸੌੜੀ ਸਿਆਸਤ ਦੱਸਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਇਹ ਸਭ ਸੁਰਖੀਆਂ ਬਟੋਰਨ ਤੇ ਸਿਆਸੀ ਲਾਹਾ ਲੈਣ ਵਾਸਤੇ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ 'ਚ ਅਕਾਲੀ ਦਲ ਦੇ ਪੈਰਾਂ ਥੱਲਿਓਂ ਸਿਆਸੀ ਜ਼ਮੀਨ ਖੁਰ ਚੁੱਕੀ ਹੈ, ਇਸੇ ਕਰਕੇ ਸੁਖਬੀਰ ਬਾਦਲ ਤੇ ਮਜੀਠੀਆ ਮੁੜ ਸੱਤਾ ਵਾਸਤੇ ਤਰਲੇ ਮਾਰ ਰਹੇ ਹਨ।

ਉਨ੍ਹਾਂ ਇਸ ਦੁਖਦਾਇਕ ਘਟਨਾਕ੍ਰਮ ’ਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਸ਼ਾਮਲ ਸਾਰੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ ਕਿ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਲੋਕ ਗ਼ੈਰ-ਕਾਨੂੰਨੀ ਧੰਦਾ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨਾਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ।


 


Babita

Content Editor

Related News