ਧਰਮਸੋਤ ਨੇ ਪਾਣੀਆਂ ਦੇ ਮੁੱਦੇ ''ਤੇ ਸੁਖਬੀਰ ਨੂੰ ਘੇਰਿਆ

Tuesday, Aug 18, 2020 - 03:08 PM (IST)

ਧਰਮਸੋਤ ਨੇ ਪਾਣੀਆਂ ਦੇ ਮੁੱਦੇ ''ਤੇ ਸੁਖਬੀਰ ਨੂੰ ਘੇਰਿਆ

ਨਾਭਾ (ਰਾਹੁਲ) : ਪੰਜਾਬ ਦੇ ਕੈਬਨਿਟ ਮੰਤਰੀ ਮੰਗਲਵਾਰ ਨੂੰ ਇੱਥੇ ਵਾਤਾਵਰਣ ਪਾਰਕ ਦਾ ਉਦਘਾਟਨ ਕਰਨ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਣੀਆਂ ਦੇ ਮੁੱਦੇ 'ਤੇ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕ ਪਾਣੀਆਂ ਦਾ ਰਾਖਾ ਕਹਿੰਦੇ ਹਨ। ਧਰਮਸੋਤ ਨੇ ਕਿਹਾ ਕਿ ਕੈਪਟਨ ਨੇ ਪਹਿਲਾਂ ਵੀ ਪਾਣੀਆਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਕਰਨਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਰਗੜੇ ਲਾਉਂਦਿਆਂ ਧਰਮਸੋਤ ਨੇ ਕਿਹਾ ਕਿ ਸੁਖਬੀਰ ਬਾਦਲ ਨੇ 10 ਸਾਲਾਂ ਦੇ ਰਾਜ ਦੇ ਦੌਰਾਨ ਪਾਣੀਆਂ ਨੂੰ ਬਚਾਉਣ ਲਈ ਕਿਸੇ ਤਰ੍ਹਾਂ ਦੀ ਵਾਹ ਨਹੀਂ ਲਾਈ ਅਤੇ ਕਿਸੇ ਤਰ੍ਹਾਂ ਦੀ ਕੋਈ ਪੈਰਵੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਵੀ ਪਾਣੀਆਂ ਨੂੰ ਬਚਾਇਆ ਸੀ ਅਤੇ ਉਹ ਹੁਣ ਵੀ ਬਚਾਉਣਗੇ।
ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਕੋਰੋਨਾ ਵਾਇਰਸੇ ਦੇ ਕੇਸਾਂ ਦੇ ਮੱਦੇਨਜ਼ਰ ਦੁਬਾਰਾ ਤੋਂ ਤਾਲਾਬੰਦੀ ਬਾਰੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਸਭ ਕੁੱਝ ਖੁਦ ਦੇਖ ਰਹੇ ਹਨ ਅਤੇ ਪਲ-ਪਲ ਦੀ ਪੰਜਾਬ ਦੇ ਲੋਕਾਂ ਦੀ ਸਾਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੇਚਾਉਣ ਲਈ ਜੋ ਵੀ ਬਿਹਤਰ ਹੋਵੇਗਾ, ਉਹ ਕਰਨਗੇ। 


author

Babita

Content Editor

Related News