ਕੈਪਟਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ''ਤੇ ''ਧਰਮਸੋਤ'' ਦਾ ਪਹਿਲਾ ਬਿਆਨ ਆਇਆ ਸਾਹਮਣੇ

Monday, Oct 26, 2020 - 03:30 PM (IST)

ਨਾਭਾ (ਰਾਹੁਲ) : ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਕੈਪਟਨ ਦੇ ਪਰਿਵਾਰ ਨਾਲ ਕਰਨ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ, ਜਿਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦਾ ਬਿਆਨ ਸਾਹਮਣੇ ਆਇਆ ਹੈ। ਧਰਮਸੋਤ ਨੇ ਇਸ ਬਾਰੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਇਹ ਸਭ ਕੁੱਝ ਵਿਰੋਧੀ ਪਾਰਟੀਆਂ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਜ਼ਰੂਰੀ ਖ਼ਬਰ, 'ਇੰਟਰਨੈਸ਼ਨਲ ਫਲਾਈਟ' ਲਈ ਕਰਨੀ ਪਵੇਗੀ ਹੋਰ ਉਡੀਕ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮੁਕਾਬਲਾ ਨਾ ਕਿਸੇ ਨੇ ਕੀਤਾ ਹੈ, ਨਾ ਕੋਈ ਕਰ ਸਕਦਾ ਹੈ ਅਤੇ ਨਾ ਹੀ ਕੋਈ ਕਰੇਗਾ। ਉਨ੍ਹਾਂ ਨੇ ਅਕਾਲੀ ਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਭਾਗ ਦੇ ਦੌਰਾਨ ਬੇਅਦਬੀਆਂ ਹੋਈਆਂ ਅਤੇ ਲੋਕਾਂ 'ਤੇ ਜ਼ੁਲਮ ਹੋਏ, ਉਹ ਹੁਣ ਸਾਨੂੰ ਸਿਖਾਉਣਗੇ? ਧਰਮਸੋਤ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਪਟਿਆਲਾ ਘਰਾਣੇ ਨੂੰ ਮਿਲਿਆ ਹੋਇਆ ਹੈ। 

ਇਹ ਵੀ ਪੜ੍ਹੋ : ਹੁਣ 'ਪਰਾਲੀ' ਤੋਂ ਬਣੇਗਾ ਘਰੇਲੂ ਸਾਮਾਨ, ਘਰ ਬੈਠੇ ਕਮਾਈ ਕਰ ਸਕਣਗੀਆਂ ਸੁਆਣੀਆਂ (ਤਸਵੀਰਾਂ)
ਕੇਂਦਰ ਦੇ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ 'ਚ ਮੁਕੰਮਲ ਤੌਰ 'ਤੇ ਬੰਦ ਕਰਨ ਨੂੰ ਲੈ ਕੇ ਧਰਮਸੋਤ ਨੇ ਕਿਹਾ ਪੰਜਾਬ ਨੂੰ ਇਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਮਾਲ ਗੱਡੀ ਦੇ ਜ਼ਰੀਏ ਖਾਦ ਅਤੇ ਹੋਰ ਜ਼ਰੂਰੀ ਵਸਤੂਆਂ ਆਉਣੀਆਂ ਹਨ। ਉਨ੍ਹਾਂ ਕਿਹਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ? ਬਾਕੀ ਤਾਂ ਪੰਜਾਬ ਦੇ ਕਿਸਾਨ ਇਸ ਦਾ ਫ਼ੈਸਲਾ ਲੈਣਗੇ।

ਇਹ ਵੀ ਪੜ੍ਹੋ : ਮਾਂ ਦੀ ਮਮਤਾ ਨੂੰ ਦਾਗ਼ ਲਾ ਇਸ਼ਕ 'ਚ ਅੰਨ੍ਹੀ ਜਨਾਨੀ ਪ੍ਰੇਮੀ ਨਾਲ ਭੱਜੀ, ਦੁੱਧ ਚੁੰਘਦੇ ਪੁੱਤ ਦੀ ਹੋਈ ਮੌਤ

ਵਜ਼ੀਫਾ ਘਪਲੇ ਨੂੰ ਲੈ ਕੇ 2 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਨਾਭਾ ਵਿਖੇ ਉਨ੍ਹਾਂ ਖ਼ਿਲਾਫ ਧਰਨਾ ਦੇਣ ਬਾਰੇ ਬੋਲਦਿਆਂ ਧਰਮਸੋਤ ਨੇ ਕਿਹਾ ਕਿ ਇਸ ਮਾਮਲੇ 'ਚ ਫ਼ੈਸਲਾ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਲੀਨ ਚਿੱਟ ਵੀ ਮਿਲ ਗਈ ਹੈ ਪਰ ਇਸ ਦਾ ਅਜੇ ਤੱਕ ਅਕਾਲੀ ਦਲ ਨੂੰ ਪਤਾ ਨਹੀਂ ਲੱਗਿਆ। ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਆਉਣਗੇ, ਉਹ ਉਨ੍ਹਾਂ ਨੂੰ ਦੁੱਧ 'ਚ ਮਲਾਈ ਪਾ ਕੇ ਚਾਹ ਪਿਲਾਉਣਗੇ। 

 


Babita

Content Editor

Related News