ਕਾਂਗਰਸ ਪਾਰਟੀ ਇਕ ਸਮੁੰਦਰ, ਸਭ ਨੂੰ ਸਤਿਕਾਰ ਦਿੱਤਾ ਜਾਂਦੈ : ਧਰਮਸੋਤ
Monday, Jun 28, 2021 - 09:49 AM (IST)
ਨਾਭਾ (ਸਤੀਸ਼) : ਕਾਂਗਰਸ ਪਾਰਟੀ ਇਕ ਸਮੁੰਦਰ ਹੈ। ਇੱਥੇ ਸਭ ਨੂੰ ਸਤਿਕਾਰ ਦਿੱਤਾ ਜਾਂਦਾ ਹੈ। ਕੌਣ ਆਇਆ ਅਤੇ ਕੌਣ ਗਿਆ, ਇਸ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਇਸ ਗੱਲ ’ਚ ਅਫ਼ਵਾਹ ਲੱਗਦੀ ਹੈ ਕਿ ਅਸ਼ਵਨੀ ਸੇਖੜੀ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਕਿਉਂਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਦਾ ਪੂਰਾ ਧਿਆਨ ਰੱਖਦੀ ਹੈ। ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਹੈ।
ਇਹ ਵੀ ਪੜ੍ਹੋ : 2020 'ਚ JEE Main ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮਿਲੇਗਾ ਇਹ ਮੌਕਾ
ਜੇਕਰ ਫਿਰ ਵੀ ਕੋਈ ਛੱਡ ਕੇ ਜਾਂਦਾ ਹੈ ਤਾਂ ਇਸ ’ਚ ਕੁੱਝ ਨਹੀਂ ਕੀਤਾ ਜਾ ਸਕਦਾ। ਇਹ ਵਿਚਾਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਹ ਸਰਕਾਰੀ ਸਿਵਲ ਹਸਪਤਾਲ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ। ਸ. ਧਰਮਸੋਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ ਨਾਭਾ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਹਸਪਤਾਲ ’ਚ 30 ਬੈੱਡਾਂ ਦਾ ਇਕ ਸਪੈਸ਼ਲ ਛੋਟਾ ਮਿੰਨੀ ਹਸਪਤਾਲ ਬਣਾਇਆ ਜਾ ਰਿਹਾ ਹੈ, ਜੋ ਕਿ ਗਾਇਨੀ ਹਸਪਤਾਲ ਹੋਵੇਗਾ।
ਇਹ ਵੀ ਪੜ੍ਹੋ : ਮੈਡੀਕਲ ਆਕਸੀਜਨ ਉਤਪਾਦਨ 'ਚ 'ਪੰਜਾਬ' ਦੀ ਵੱਡੀ ਪੁਲਾਂਘ, ਜੁਲਾਈ 'ਚ ਸ਼ੁਰੂ ਹੋਣਗੇ 75 'PSA ਪਲਾਂਟ'
ਇਸ ਤੋਂ ਇਲਾਵਾ ਹਸਪਤਾਲ ਦੀਆਂ ਸੜਕਾਂ ਵੀ ਸੁਧਾਰੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਇਕ ਪਾਰਕ ਬਣਾਇਆ ਜਾ ਰਿਹਾ ਹੈ ਤਾਂ ਕਿ ਮਰੀਜ਼ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਇੱਥੇ ਬੈਠ ਕੇ ਵਧੀਆ ਮਹਿਸੂਸ ਕਰ ਸਕਣ। ਜਿਵੇਂ ਕਿ ਪੂਰੇ ਦੇਸ਼ ’ਚ ਕੋਰੋਨਾ ਦੀ ਸਮੱਸਿਆ ਫੈਲੀ ਹੋਈ ਹੈ। ਇਸ ਨੂੰ ਦੇਖਦੇ ਹੋਏ ਹਸਪਤਾਲ ’ਚ ਇਕ ਆਕਸੀਜ਼ਨ ਪਲਾਂਟ ਵੀ ਲਗਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ