ਪੰਜਾਬ ਦੇ ਕੈਬਨਿਟ ਮੰਤਰੀ ''ਧਰਮਸੋਤ'' ਕਾਰਨ ਬੁਰੀ ਫਸੀ ਕੈਪਟਨ ਸਰਕਾਰ, ਕੇਂਦਰ ਨੇ ਦਿੱਤੇ ਸਖ਼ਤ ਹੁਕਮ
Thursday, Jul 08, 2021 - 04:52 PM (IST)
ਚੰਡੀਗੜ੍ਹ : ਪੰਜਾਬ 'ਚ ਐਸ. ਸੀ. ਵਜ਼ੀਫ਼ਾ ਸਕੀਮ 'ਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਕਾਰਨ ਸੂਬੇ ਦੀ ਕੈਪਟਨ ਸਰਕਾਰ ਬੁਰੀ ਫਸ ਗਈ ਹੈ। ਅਸਲ 'ਚ ਕੇਂਦਰ ਵੱਲੋਂ ਇਨ੍ਹਾਂ ਬੇਨਿਯਮੀਆਂ ਦੀ ਪੜਤਾਲੀਆ ਰਿਪੋਰਟ ਭੇਜਣ ਲਈ ਸਮਾਜਿਕ ਨਿਆ ਵਿਭਾਗ ਨੂੰ ਸਖ਼ਤੀ ਨਾਲ ਹੁਕਮ ਜਾਰੀ ਕੀਤੇ ਗਏ ਸਨ।
ਇਹ ਵੀ ਪੜ੍ਹੋ : ਜਵਾਈ ਦੀ ਧਮਕੀ ਦੇ ਅਗਲੇ ਹੀ ਦਿਨ ਸੜਨ ਕਾਰਨ ਧੀ ਦੀ ਮੌਤ, ਲਾਸ਼ ਹਸਪਤਾਲ 'ਚ ਛੱਡ ਭੱਜਿਆ ਸਹੁਰਾ ਪਰਿਵਾਰ
ਇਸ ਸਬੰਧੀ ਪੜਤਾਲੀਆ ਰਿਪੋਰਟ ਪੰਜਾਬ ਦੇ ਵਧੀਕ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ ਵੱਲੋਂ ਤਿਆਰ ਕੀਤੀ ਗਈ ਸੀ। ਇਸ ਰਿਪੋਰਟ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਵਜ਼ੀਫ਼ਾ ਫੰਡਾਂ 'ਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਪਿਛਲੇ ਸਾਲ ਜਦੋਂ ਇਹ ਰਿਪੋਰਟ ਸਾਹਮਣੇ ਆਈ ਸੀ ਤਾਂ ਕੇਂਦਰ ਨੇ ਪੰਜਾਬ ਸਰਕਾਰ ਨੂੰ 2 ਵਾਰ ਪੱਤਰ ਭੇਜ ਕੇ ਇਹ ਰਿਪੋਰਟ ਮੰਗੀ ਸੀ ਪਰ ਪੰਜਾਬ ਵੱਲੋਂ ਇਹ ਰਿਪੋਰਟ ਨਹੀਂ ਭੇਜੀ ਗਈ।
ਇਹ ਵੀ ਪੜ੍ਹੋ : ਸਾਵਧਾਨ! ਪੰਜਾਬ 'ਚ 'ਕੋਰੋਨਾ' ਘੱਟਦੇ ਹੀ 'ਨਵੀਂ ਆਫ਼ਤ' ਸ਼ੁਰੂ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਹੁਣ ਦੁਬਾਰਾ ਕੇਂਦਰ ਨੇ ਸਖ਼ਤੀ ਨਾਲ ਕਿਹਾ ਹੈ ਕਿ ਇਹ ਰਿਪੋਰਟ ਤੁਰੰਤ ਕੇਂਦਰ ਨੂੰ ਭੇਜੀ ਜਾਵੇ ਅਤੇ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਉਪਰੋਕਤ ਮਾਮਲੇ 'ਚ ਕੀਤੀ ਕਾਰਵਾਈ ਦੀ ਰਿਪੋਰਟ ਵੀ ਕੇਂਦਰ ਨੂੰ ਭੇਜੀ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ